Political News: ਸਿਆਸਤ ਵਿੱਚ ਇਸ ਸਮੇਂ ਉਥਲ-ਪੁਥਲ ਮੱਚੀ ਹੋਈ ਹੈ, ਜਿਸ ਨੇ ਰਾਜਨੀਤਿਕ ਗਲਿਆਰਿਆਂ ਵਿੱਚ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ।

Published by: ABP Sanjha

ਤ੍ਰਿਣਮੂਲ ਕਾਂਗਰਸ (TMC) ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਮੁੱਖ ਮੰਤਰੀ ਮਮਤਾ ਬੈਨਰਜੀ ਦੀ ਬੇਹੱਦ ਕਰੀਬੀ ਅਤੇ ਟੀਐਮਸੀ ਦੀ 'ਸੱਜਾ ਹੱਥ' ਮੰਨੀ ਜਾਣ ਵਾਲੀ ਚੰਦ੍ਰਿਮਾ ਭੱਟਾਚਾਰੀਆ ਨੇ ਪਾਰਟੀ ਦੇ ਸਾਰੇ ਸੰਗਠਨਾਤਮਕ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ।

Published by: ABP Sanjha

ਇਸ ਅਸਤੀਫ਼ੇ ਨੇ ਪਾਰਟੀ ਦੇ ਅੰਦਰੂਨੀ ਹਾਲਾਤਾਂ ਨੂੰ ਲੈ ਕੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਉਨ੍ਹਾਂ ਨੇ ਮਮਤਾ ਬੈਨਰਜੀ ਨੂੰ ਪੱਤਰ ਲਿਖ ਕੇ ਨਾ ਸਿਰਫ਼ ਸੂਬਾ ਪ੍ਰਧਾਨ ਦਾ ਅਹੁਦਾ ਛੱਡ ਦਿੱਤਾ ਹੈ,

Published by: ABP Sanjha

ਸਗੋਂ ਪਾਰਟੀ ਅਤੇ ਇਸ ਨਾਲ ਜੁੜੀ ਹੋਈ ਆਪਣੀ ਹਰ ਤਰ੍ਹਾਂ ਦੀ ਜ਼ਿੰਮੇਵਾਰੀ ਤੋਂ ਵੀ ਖੁਦ ਨੂੰ ਵੱਖ ਕਰ ਲਿਆ ਹੈ। ਇਸਦੇ ਨਾਲ ਹੀ ਦੱਸ ਦੇਈਏ ਕਿ ਚੰਦ੍ਰਿਮਾ ਭੱਟਾਚਾਰੀਆ ਲੰਬੇ ਸਮੇਂ ਤੋਂ ਤ੍ਰਿਣਮੂਲ ਕਾਂਗਰਸ ਦਾ ਇੱਕ ਮਜ਼ਬੂਤ ਚਿਹਰਾ ਰਹੀਆਂ ਹਨ...

Published by: ABP Sanjha

ਅਤੇ ਸਰਕਾਰ ਤੋਂ ਲੈ ਕੇ ਸੰਗਠਨ ਤੱਕ ਉਨ੍ਹਾਂ ਦੀ ਮਜ਼ਬੂਤ ਪਕੜ ਮੰਨੀ ਜਾਂਦੀ ਰਹੀ ਹੈ। ਫਿਲਹਾਲ ਇਸ ਮਾਮਲੇ 'ਤੇ ਤ੍ਰਿਣਮੂਲ ਕਾਂਗਰਸ ਜਾਂ ਮਮਤਾ ਬੈਨਰਜੀ ਵੱਲੋਂ ਕੋਈ ਅਧਿਕਾਰਤ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ,

Published by: ABP Sanjha

ਪਰ ਇਸ ਘਟਨਾਕ੍ਰਮ ਨੇ ਬੰਗਾਲ ਦੀ ਸਿਆਸਤ ਵਿੱਚ ਅਚਾਨਕ ਹਲਚਲ ਪੈਦਾ ਕਰ ਦਿੱਤੀ ਹੈ। ਦੱਸ ਦੇਈਏ ਕਿ ਇਸ ਅਸਤੀਫ਼ੇ ਕਾਰਨ ਟੀਐਮਸੀ ਵਿੱਚ ਚੱਲ ਰਹੀ ਇਸ ਉਥਲ-ਪੁਥਲ ਦੇ ਵਿਚਕਾਰ...

Published by: ABP Sanjha

ਮਮਤਾ ਬੈਨਰਜੀ ਦੀਆਂ ਸਭ ਤੋਂ ਭਰੋਸੇਮੰਦ ਸਹਿਯੋਗੀਆਂ ਵਿੱਚੋਂ ਇੱਕ ਚੰਦ੍ਰਿਮਾ ਭੱਟਾਚਾਰੀਆ ਦਾ ਇਸ ਤਰ੍ਹਾਂ ਅਚਾਨਕ ਪਾਰਟੀ ਛੱਡਣਾ ਟੀਐਮਸੀ ਲਈ ਇੱਕ ਬਹੁਤ ਵੱਡਾ ਸਿਆਸੀ ਝਟਕਾ ਮੰਨਿਆ ਜਾ ਰਿਹਾ ਹੈ।

Published by: ABP Sanjha

ਉਨ੍ਹਾਂ ਦੇ ਇਸ ਕਦਮ ਨਾਲ ਪਾਰਟੀ ਦੀ ਸਿਆਸੀ ਸਥਿਤੀ ਹੋਰ ਵੀ ਕਮਜ਼ੋਰ ਹੁੰਦੀ ਨਜ਼ਰ ਆ ਰਹੀ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਆਪਣੇ ਪੱਤਰ ਵਿੱਚ ਉਨ੍ਹਾਂ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਆਲ ਇੰਡੀਆ ਤ੍ਰਿਣਮੂਲ ਕਾਂਗਰਸ ਅਤੇ...

Published by: ABP Sanjha

ਇਸ ਨਾਲ ਜੁੜੇ ਹੋਰ ਸੰਗਠਨਾਂ ਦੇ ਵੱਖ-ਵੱਖ ਬੈਂਕ ਖਾਤਿਆਂ ਵਿੱਚ 'ਸਾਈਨਿੰਗ ਅਥਾਰਟੀ' ਵਜੋਂ ਆਪਣੀ ਜ਼ਿੰਮੇਵਾਰੀ ਵੀ ਵਾਪਸ ਲੈ ਰਹੀ ਹੈ। ਯਾਨੀ ਕਿ ਹੁਣ ਉਨ੍ਹਾਂ ਕੋਲ ਪਾਰਟੀ ਦੇ ਵਿੱਤੀ ਲੈਣ-ਦੇਣ ਨਾਲ ਸਬੰਧਤ ਕੋਈ ਵੀ ਅਧਿਕਾਰ ਨਹੀਂ ਰਹੇਗਾ।

Published by: ABP Sanjha