ਪੰਜਾਬ 'ਚ ਸੰਘਣੀ ਧੁੰਦ ਦਾ ਕਹਿਰ ਨਜ਼ਰ ਆਉਣ ਲੱਗ ਪਿਆ ਹੈ। ਸਰਦੀਆਂ ਦੇ ਸਭ ਤੋਂ ਠੰਡੇ ਮਹੀਨੇ ਵਜੋਂ ਜਾਂਦੇ ਪੋਹ ਮਹੀਨੇ ਦੇ ਪਹਿਲੇ ਦਿਨ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਪਈ ਸੰਘਣੀ ਧੁੰਦ ਨੇ ਜਨਜੀਵਨ ਨੂੰ ਪ੍ਰਭਾਵਿਤ ਕੀਤਾ।

ਸਵੇਰ ਸਾਰ ਹੀ ਹੱਡ ਚੀਰਵੀਂ ਠੰਡ ਦੇ ਵਿਚਕਾਰ ਪਈ ਸੰਘਣੀ ਧੁੰਦ ਕਾਰਨ ਲੋਕਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।

ਮਾਰਗ 'ਤੇ ਹੌਲੀ ਰਫ਼ਤਾਰ ਨਾਲ ਵਾਹਨ ਚੱਲਦੇ ਨਜ਼ਰ ਆਏ।

ਬੇਸ਼ੱਕ ਪਿਛਲੇ ਕਈ ਦਿਨਾਂ ਤੋਂ ਠੰਡ ਜ਼ੋਰਾਂ 'ਤੇ ਹੈ ਪਰ ਅੱਜ ਤੜਕਸਾਰ ਪਈ ਠੰਡ ਦੇ ਨਾਲ-ਨਾਲ ਕਈ ਜਗ੍ਹਾ 'ਤੇ ਕੋਹਰਾ ਵੀ ਵੇਖਣ ਨੂੰ ਮਿਲਿਆ।

ਮੌਸਮ ਵਿਭਾਗ ਨੇ ਪਹਿਲਾਂ ਤੋਂ ਹੀ ਜਾਣਕਾਰੀ ਦਿੱਤੀ ਸੀ ਕਿ ਆਉਣ ਵਾਲੇ ਦਿਨਾਂ 'ਚ ਸੰਘਣੀ ਧੁੰਦ ਦੇ ਨਾਲ-ਨਾਲ ਠੰਡ 'ਚ ਵੀ ਵਾਧਾ ਹੋਵੇਗਾ, ਜਿਸ ਤੋਂ ਬਚਾਅ ਰੱਖਣ ਦੀ ਲੋੜ ਹੈ।

ਮੌਸਮ ਵਿਭਾਗ ਵੱਲੋਂ 18 ਜ਼ਿਲਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਕੱਲ੍ਹ ਤੋਂ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ, ਜਿਹੜੇ ਜ਼ਿਲਿਆਂ ਵਿੱਚ ਸੰਘਣੇ ਕੋਹਰੇ ਦੀ ਸੰਭਾਵਨਾ ਹੈ, ਉਹ ਹਿਮਾਚਲ ਨਾਲ ਲੱਗਦੇ ਜ਼ਿਲਿਆਂ ਹਨ

ਇਹਨਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਸ਼ਾਮਲ ਹਨ।

17 ਦਸੰਬਰ ਤੋਂ ਨਵਾਂ ਵੈਸਟਨ ਡਿਸਟਰਬਨ ਸਰਗਰਮ ਹੋਵੇਗਾ। ਮੌਸਮ ਵਿਭਾਗ ਮੁਤਾਬਕ ਅਗਲੇ 7 ਦਿਨਾਂ ਤੱਕ ਮੌਸਮ ਸੁੱਕਾ ਰਹਿਣ ਦੀ ਸੰਭਾਵਨਾ ਹੈ।