ਦਿੱਲੀ-ਅੰਮ੍ਰਿਤਸਰ ਬੁਲੇਟ ਟਰੇਨ ਰੂਟ ਦੀ ਕੁੱਲ ਲੰਬਾਈ 465 ਕਿਲੋਮੀਟਰ ਹੋਵੇਗੀ। ਬੁਲੇਟ ਟਰੇਨ ਦਿੱਲੀ ਤੋਂ ਬਹਾਦਰਗੜ੍ਹ, ਝੱਜਰ, ਸੋਨੀਪਤ, ਪਾਣੀਪਤ, ਕਰਨਾਲ, ਕੁਰੂਕਸ਼ੇਤਰ, ਅੰਬਾਲਾ, ਚੰਡੀਗੜ੍ਹ, ਲੁਧਿਆਣਾ, ਜਲੰਧਰ ਤੋਂ ਹੁੰਦੀ ਹੋਈ ਅੰਮ੍ਰਿਤਸਰ ਪਹੁੰਚੇਗੀ

ਪੰਜਾਬ ਦੇ 186 ਪਿੰਡਾਂ ਤੋਂ ਜ਼ਮੀਨਾਂ ਲਈਆਂ ਜਾਣਗੀਆਂ, ਜਿਨ੍ਹਾਂ ਵਿੱਚ ਮੁਹਾਲੀ ਦੇ 39, ਜਲੰਧਰ ਦੇ 49, ਲੁਧਿਆਣਾ ਦੇ 37, ਅੰਮ੍ਰਿਤਸਰ ਦੇ 22, ਫਤਿਹਗੜ੍ਹ ਸਾਹਿਬ ਦੇ 25, ਕਪੂਰਥਲਾ ਦੇ 12 ਅਤੇ ਤਰਨਤਾਰਨ ਅਤੇ ਰੂਪਨਗਰ ਦੇ ਇੱਕ-ਇੱਕ ਪਿੰਡ ਸ਼ਾਮਲ ਹਨ।