ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਜ਼ਿੰਮੇਵਾਰ ਨਹੀਂ। ਕੇਂਦਰ ਸਰਕਾਰ ਨੇ ਵੀ ਇਸ ਗੱਲ਼ ਨੂੰ ਕਬੂਲਿਆ ਹੈ।
ABP Sanjha

ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਜ਼ਿੰਮੇਵਾਰ ਨਹੀਂ। ਕੇਂਦਰ ਸਰਕਾਰ ਨੇ ਵੀ ਇਸ ਗੱਲ਼ ਨੂੰ ਕਬੂਲਿਆ ਹੈ।

ਕੇਂਦਰੀ ਵਣਜ ਤੇ ਉਦਯੋਗ ਮੰਤਰੀ ਪਿਯੂਸ਼ ਗੋਇਲ ਨੇ ਪੰਜਾਬ ਨਾਲ ਖੜ੍ਹੇ ਹੁੰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨ 500 ਕਿਲੋਮੀਟਰ ਦੂਰ ਦਿੱਲੀ ਨੂੰ ਕਿਵੇਂ ਪ੍ਰਦੂਸ਼ਿਤ ਕਰ ਸਕਦੇ ਹਨ।

ਕੇਂਦਰੀ ਵਣਜ ਤੇ ਉਦਯੋਗ ਮੰਤਰੀ ਪਿਯੂਸ਼ ਗੋਇਲ ਨੇ ਪੰਜਾਬ ਨਾਲ ਖੜ੍ਹੇ ਹੁੰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨ 500 ਕਿਲੋਮੀਟਰ ਦੂਰ ਦਿੱਲੀ ਨੂੰ ਕਿਵੇਂ ਪ੍ਰਦੂਸ਼ਿਤ ਕਰ ਸਕਦੇ ਹਨ।

ABP Sanjha
ਮੰਤਰੀ ਨੇ ਕਿਹਾ ਕਿ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਨੂੰ ਜਿੰਮੇਵਾਰ ਦੱਸਣ ਵਾਲੇ ਲੋਕਾਂ ਦਾ ਕਦੇ ਵੀ ਯਕੀਨ ਨਾ ਕਰੋ।
ABP Sanjha

ਮੰਤਰੀ ਨੇ ਕਿਹਾ ਕਿ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਨੂੰ ਜਿੰਮੇਵਾਰ ਦੱਸਣ ਵਾਲੇ ਲੋਕਾਂ ਦਾ ਕਦੇ ਵੀ ਯਕੀਨ ਨਾ ਕਰੋ।

ਪਿਯੂਸ਼ ਗੋਇਲ ਨੇ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਲਈ 500 ਕਿਲੋਮੀਟਰ ਦੂਰ ਸਥਿਤ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਏ ਜਾਣ ਨੂੰ ਹਾਸੋ-ਹੀਣਾ ਕਰਾਰ ਦਿੱਤਾ ਹੈ।

ਪਿਯੂਸ਼ ਗੋਇਲ ਨੇ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਲਈ 500 ਕਿਲੋਮੀਟਰ ਦੂਰ ਸਥਿਤ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਏ ਜਾਣ ਨੂੰ ਹਾਸੋ-ਹੀਣਾ ਕਰਾਰ ਦਿੱਤਾ ਹੈ।

ABP Sanjha
abp live

ਗੋਇਲ ਨੇ ਮੁੰਬਈ ਵਿੱਚ ਇੱਕ ਪ੍ਰੋਗਰਾਮ ਦੌਰਾਨ ਕਿਹਾ ਕਿ ਲੋਕਾਂ ਨੂੰ ਇਸ ਤਰ੍ਹਾਂ ਦੇ ਨਤੀਜੇ ’ਤੇ ਪਹੁੰਚਣ ਤੋਂ ਪਹਿਲਾਂ ਆਪਣੇ ਦਿਮਾਗ ਦਾ ਇਸਤੇਮਾਲ ਕਰਨਾ ਚਾਹੀਦਾ ਹੈ।

ABP Sanjha

ਗੋਇਲ ਨੇ ਕਿਹਾ, ‘‘ਦਿੱਲੀ ਲਈ ਤੁਸੀਂ ਅਜਿਹੇ ਕਿਸੇ ਵੀ ਵਿਅਕਤੀ ’ਤੇ ਭਰੋਸਾ ਨਾ ਕਰੋ ਜੋ ਤੁਹਾਨੂੰ ਦੱਸਦਾ ਹੈ ਕਿ ਪੰਜਾਬ ਦੇ ਕਿਸਾਨ ਦਿੱਲੀ ਵਿੱਚ ਪ੍ਰਦੂਸ਼ਣ ਦਾ ਕਾਰਨ ਹਨ।’’

abp live

ਕੇਂਦਰੀ ਮੰਤਰੀ ਨੇ IMC ਚੈਂਬਰ ਆਫ ਕਾਮਰਸ ਐਂਡ ਇੰਸਟਰੀ ਦੇ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਕਿਹਾ, ‘‘ਮੈਨੂੰ ਇਹ ਸੋਚ ਕੇ ਹੈਰਾਨੀ ਹੁੰਦੀ ਹੈ ਕਿ ਇਹ ਪ੍ਰਦੂਸ਼ਣ 500 ਕਿਲੋਮੀਟਰ ਦੀ ਯਾਤਰਾ ਕਰ ਕੇ ਗੁਰੂਗ੍ਰਾਮ ਦੀਆਂ ਉੱਚੀਆਂ ਇਮਾਰਤਾਂ ਤੋਂ ਹੁੰਦਾ ਹੋਇਆ ਕਿਵੇਂ ਨਵੀਂ ਦਿੱਲੀ ਸਥਿਤ ਮੇਰੇ ਘਰ ਪਹੁੰਚ ਜਾਂਦਾ ਹੈ।’

ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹ ਪਰਾਲੀ ਸਾੜਨ ਦਾ ਸਮਰਥਨ ਵੀ ਨਹੀਂ ਕਰ ਰਹੇ ਹਨ।

ABP Sanjha
ABP Sanjha

ਉਨ੍ਹਾਂ ਨੇ ਕਿਹਾ ਕਿ ਝੋਨੇ ਦੀ ਫਸਲ ਕੱਟਣ ਤੋਂ ਬਾਅਦ ਕਿਸਾਨਾਂ ਵੱਲੋਂ ਪਰਾਲੀ ਸਾੜੇ ਜਾਣ ਨੂੰ ਹਮੇਸ਼ਾ ਕੌਮੀ ਰਾਜਧਾਨੀ ਵਿੱਚ ਪ੍ਰਦੂਸ਼ਣ ਦੇ ਉੱਚ ਪੱਧਰ ਲਈ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ।

abp live

ਦਿੱਲੀ 'ਚ ਹਵਾ ਦੀ ਗੁਣਵੱਤਾ ਸਾਲ ਵਿੱਚ ਕਈ ਦਿਨਾਂ ਤੱਕ ਖ਼ਰਾਬ ਜਾਂ ਮਾੜੀ ਬਣੀ ਰਹਿੰਦੀ ਹੈ ਤੇ ਪ੍ਰਦੂਸ਼ਣ ਦੇ ਉੱਚ ਪੱਧਰ ਤੋਂ ਹੋਣ ਵਾਲੇ ਸਿਹਤ ਸਬੰਧੀ ਖਤਰਿਆਂ ਬਾਰੇ ਚਿੰਤਾ ਜ਼ਾਹਿਰ ਕੀਤੀ ਜਾ ਰਹੀ ਹੈ।