ਚੰਡੀਗੜ੍ਹ ਸ਼ਹਿਰ ਦੀ ਗਰਮੀ ਨੇ ਮਈ ਮਹੀਨੇ ਦੇ ਹੁਣ ਤੱਕ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ।



17 ਮਈ ਤੋਂ ਬਾਅਦ ਇੱਕ ਵਾਰ ਫਿਰ ਤਾਪਮਾਨ 44.5 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ।



ਮਈ ਮਹੀਨੇ ਦੇ ਇਤਿਹਾਸ ਵਿੱਚ ਇਹ ਸਭ ਤੋਂ ਵੱਧ ਤਾਪਮਾਨ ਹੈ।



ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦੋ ਦਿਨਾਂ ‘ਚ ਇਹ ਤਾਪਮਾਨ 46 ਡਿਗਰੀ ਸੈਲਸੀਅਸ ਤੱਕ ਵਧ ਸਕਦਾ ਹੈ।



ਅਜਿਹੇ ‘ਚ ਮੌਸਮ ਵਿਭਾਗ ਨੇ ਅਗਲੇ 2 ਦਿਨਾਂ ਤੱਕ ਹੀਟ ਵੇਵ ਦਾ ਰੈੱਡ ਅਲਰਟ ਅਤੇ ਉਸ ਤੋਂ ਬਾਅਦ ਆਰੇਂਜ ਅਲਰਟ ਜਾਰੀ ਕੀਤਾ ਹੈ।



ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 44.5 ਡਿਗਰੀ ਸੈਲਸੀਅਸ ਰਿਹਾ। ਜੋ ਕਿ ਆਮ ਨਾਲੋਂ ਚਾਰ ਡਿਗਰੀ ਸੈਲਸੀਅਸ ਵੱਧ ਹੈ। ਮਈ ਮਹੀਨੇ ਵਿੱਚ ਇਹ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ।



17 ਮਈ ਨੂੰ ਵੀ 44.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਸੀ। ਇਸ ਤੋਂ ਪਹਿਲਾਂ 24 ਮਈ 2013 ਨੂੰ ਵੱਧ ਤੋਂ ਵੱਧ ਤਾਪਮਾਨ 43.8 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਸੀ।



ਆਉਣ ਵਾਲੇ ਦਿਨਾਂ ਵਿੱਚ ਭਲਕੇ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।



29 ਮਈ ਨੂੰ ਇਹ ਤਾਪਮਾਨ 46 ਡਿਗਰੀ ਤੱਕ ਵਧ ਸਕਦਾ ਹੈ। ਜਦਕਿ ਘੱਟੋ-ਘੱਟ ਤਾਪਮਾਨ ‘ਚ ਕੋਈ ਬਦਲਾਅ ਨਹੀਂ ਹੋਵੇਗਾ।



ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਏ.ਕੇ.ਸਿੰਘ ਨੇ ਦੱਸਿਆ ਕਿ 30 ਮਈ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੇਗੀ। ਪਰ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।