CM ਮਾਨ ਨੇ 6 ਫਰਵਰੀ ਕੈਬਨਿਟ ਦੀ ਮੀਟਿੰਗ ਬੁਲਾਈ ਹੈ।

ਇਸ ਮੀਟਿੰਗ ਵਿੱਚ ਵੱਡੇ ਫੈਸਲਿਆਂ ਉਪਰ ਮੋਹਰ ਲੱਗ ਸਕਦੀ ਹੈ।

ਇਸ ਮੀਟਿੰਗ ਵਿੱਚ ਵੱਡੇ ਫੈਸਲਿਆਂ ਉਪਰ ਮੋਹਰ ਲੱਗ ਸਕਦੀ ਹੈ।

ਨਵੇਂ ਸਾਲ ਤੋਂ ਬਾਅਦ ਪੰਜਾਬ ਸਰਕਾਰ ਦੀ ਇਹ ਪਹਿਲੀ ਕੈਬਨਿਟ ਮੀਟਿੰਗ ਹੈ। ਇਸ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।



ਇਹ ਮੀਟਿੰਗ 6 ਫਰਵਰੀ ਨੂੰ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿਖੇ ਸ਼ੁਰੂ ਹੋਵੇਗੀ।



ਸਾਰੇ ਕੈਬਨਿਟ ਮੰਤਰੀਆਂ ਨੂੰ ਇਸ ਮੀਟਿੰਗ ਵਿੱਚ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।



ਦੱਸ ਦਈਏ ਕਿ ਇਹ ਇਸ ਸਾਲ ਦੀ ਪਹਿਲੀ ਕੈਬਨਿਟ ਮੀਟਿੰਗ ਹੈ। ਇਸ ਮੀਟਿੰਗ ਵਿੱਚ ਕਈ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਹੋ ਸਕਦੀ ਹੈ।

ਕੈਬਨਿਟ ਮੀਟਿੰਗ ਤੋਂ ਪਹਿਲਾਂ ਚਰਚਾ ਹੈ ਕਿ ਮੀਟਿੰਗ ਵਿੱਚ ਔਰਤਾਂ ਦੇ ਖਾਤਿਆਂ ਵਿੱਚ ਪੈਸੇ ਜਮ੍ਹਾ ਕਰਨ ਸਮੇਤ ਕਈ ਮਹੱਤਵਪੂਰਨ ਮੁੱਦਿਆਂ 'ਤੇ ਫੈਸਲੇ ਲਏ ਜਾ ਸਕਦੇ ਹਨ।



ਪੰਜਾਬ ਵਿੱਚ ਕੁਝ ਨਵੀਆਂ ਨੀਤੀਆਂ ਲਾਗੂ ਕਰਨ ਬਾਰੇ ਵੀ ਚਰਚਾ ਹੋਵੇਗੀ।



ਛੇ ਫਰਵਰੀ 2025 ਨੂੰ ਮੀਟਿੰਗ ਤੋਂ ਬਾਅਦ ਪੰਜਾਬ ਸਰਕਾਰ ਦੇ ਮੰਤਰੀ ਮੀਡੀਆ ਨਾਲ ਮੀਟਿੰਗ ਬਾਰੇ ਜਾਣਕਾਰੀ ਸਾਂਝੀ ਕਰਨਗੇ।