ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਵਾਰ ਫਿਰ ਵਿਦੇਸ਼ ਦੌਰੇ ਲਈ ਮਨਜ਼ੂਰੀ ਨਹੀਂ ਮਿਲੀ।

MEA ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ UK ਦੌਰੇ ਲਈ ਕਲੀਅਰੈਂਸ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।

ਜਾਣਕਾਰੀ ਮੁਤਾਬਕ CM ਮਾਨ 25 ਮੈਂਬਰੀ ਵਫ਼ਦ ਨਾਲ UK ਅਤੇ ਇਜ਼ਰਾਈਲ ਜਾਣ ਵਾਲੇ ਸਨ।

ਇਸ ਦੌਰੇ ਦੌਰਾਨ ਮੁੱਖ ਮੰਤਰੀ ਨੇ ਵਿਦੇਸ਼ਾਂ ਵਿੱਚ ਵਸਦੇ ਉਦਯੋਗਪਤੀਆਂ ਨਾਲ ਮਿਲ ਕੇ ਉਨ੍ਹਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਸੱਦਾ ਦੇਣਾ ਸੀ।

ਪੰਜਾਬ ਸਰਕਾਰ ਵੱਲੋਂ ਮਾਰਚ ਮਹੀਨੇ ਇਨਵੈਸਟਰ ਸਮਿਟ ਵੀ ਕਰਵਾਈ ਜਾਣੀ ਹੈ, ਜਿਸ ਲਈ ਇਹ ਦੌਰਾ ਅਹਿਮ ਮੰਨਿਆ ਜਾ ਰਿਹਾ ਸੀ।

ਦੱਸ ਦਈਏ ਸਾਲ 2024 ਵਿੱਚ ਵੀ CM ਭਗਵੰਤ ਮਾਨ ਨੂੰ ਵਿਦੇਸ਼ ਜਾਣ ਦੀ ਪਰਮਿਸ਼ਨ ਨਹੀਂ ਮਿਲੀ ਸੀ।

ਉਸ ਸਮੇਂ 2024 ਦੇ ਪੈਰਿਸ ਓਲੰਪਿਕ ਦੌਰਾਨ ਜਾਣ ਲਈ ਇਜਾਜ਼ਤ ਮੰਗੀ ਗਈ ਸੀ, ਪਰ MEA ਵੱਲੋਂ ਕਲੀਅਰੈਂਸ ਨਹੀਂ ਦਿੱਤੀ ਗਈ ਸੀ।

ਉਸ ਸਮੇਂ ਕੇਂਦਰ ਵੱਲੋਂ ਦੱਸਿਆ ਗਿਆ ਹੈ ਕਿ ਸੁਰੱਖਿਆ ਕਾਰਨਾਂ ਕਰਕੇ ਭਗਵੰਤ ਮਾਨ ਦੇ ਵਿਦੇਸ਼ ਦੌਰੇ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ।