Punjab News: ਪੰਜਾਬ ਦੇ ਸਿਆਸੀ ਜਗਤ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਅੱਜ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਡਿਸਟ੍ਰਿਕ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਕਥਿਤ ਖੁਦਕੁਸ਼ੀ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਗਈ ਹੈ।

Published by: ABP Sanjha

ਦਰਅਸਲ, ਪੰਜਾਬ ਦੀ ਰਾਜਨੀਤੀ ਵਿੱਚ ਉਸ ਵੇਲੇ ਵੱਡਾ ਮੋੜ ਆਇਆ ਜਦੋਂ ਸਾਬਕਾ ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ।

Published by: ABP Sanjha

ਹੁਣ ਇਸ ਕਾਰਵਾਈ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡਿਆ 'ਤੇ ਪੋਸਟ ਸਾਂਝੀ ਕਰ ਕੇ ਸਖਤ ਸੰਦੇਸ਼ ਦਿੱਤਾ ਹੈ।

Published by: ABP Sanjha

ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਅਕਾਊਂਟ ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ, ਮੇਰੇ ਲਈ ਸਾਰਾ ਪੰਜਾਬ ਹੀ ਇੱਕ ਪਰਿਵਾਰ ਹੈ...

Published by: ABP Sanjha

ਪੰਜਾਬ ਚ ਕੋਈ ਵੀ ਜੇਕਰ ਕਾਨੂੰਨ ਦੀ ਉਲੰਘਣਾ ਕਰੇਗਾ ਉਸ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ ਭਾਵੇਂ ਉਹ ਕਿਸੇ ਵੀ ਅਹੁਦੇ ਉੱਤੇ ਜਾਂ ਮੇਰਾ ਕੋਈ ਸਕਾ-ਸੰਬੰਧੀ ਜਾਂ ਰਸੂਖਦਾਰ ਹੋਵੇ..

Published by: ABP Sanjha

ਕਿਸੇ ਦੀ ਪੁਸ਼ਤ ਪਨਾਹੀ ਕਰਨੀ ਸਾਡੀ ਪਾਰਟੀ ਦਾ ਏਜੰਡਾ ਨਹੀਂ ਹੈ..ਕੈਸ਼ ਅਤੇ ਫਰਮਾਇਸ਼ ਦੀ ਸਖ਼ਤ ਮਨਾਹੀ ਹੈ...

Published by: ABP Sanjha

ਦੱਸ ਦੇਈਏ ਕਿ ਮਾਮਲੇ ਨੂੰ ਲੈ ਕੇ ਵਿਵਾਦ ਭੱਖਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਹੀ ਲਾਲਜੀਤ ਭੁੱਲਰ ਤੋਂ ਅਸਤੀਫ਼ਾ ਲੈ ਲਿਆ ਸੀ। ਉਨ੍ਹਾਂ ਕਿਹਾ ਸੀ ਕਿ ਜਾਂਚ ਪ੍ਰਭਾਵਿਤ ਨਾ ਹੋਵੇ, ਇਸ ਲਈ ਇਹ ਕਦਮ ਚੁੱਕਿਆ ਗਿਆ।

Published by: ABP Sanjha