Punjab News: ਦੇਸ਼ ਭਰ 'ਚ ਠੰਡ ਦਾ ਕਹਿਰ ਜਾਰੀ ਹੈ। ਜਿਸਦੇ ਚੱਲਦੇ ਧੁੰਦ ਹਰ ਪਾਸੇ ਆਪਣੇ ਕਦਮ ਪਸਾਰ ਰਹੀ ਹੈ। ਇਸ ਨਾਲ ਘਰੋਂ ਬਾਹਰ ਜਾਣ ਵਾਲੇ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।



ਇਸ ਦੇ ਮੱਦੇਨਜ਼ਰ ਸਕੂਲਾਂ ਵਿੱਚ ਛੁੱਟੀਆਂ ਵਧਾਉਣ ਦਾ ਫੈਸਲਾ ਲਿਆ ਗਿਆ ਹੈ। ਸਕੂਲ ਸਿੱਖਿਆ ਦੇ ਡਾਇਰੈਕਟਰ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਸਕੂਲਾਂ ਦੀਆਂ ਛੁੱਟੀਆਂ 11 ਜਨਵਰੀ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ।



ਮੌਸਮ ਵਿਭਾਗ ਵੱਲੋਂ ਜਾਰੀ ਸੀਤ ਲਹਿਰ ਅਤੇ ਸੰਘਣੀ ਧੁੰਦ ਦੇ ਅਲਰਟ ਦੇ ਮੱਦੇਨਜ਼ਰ ਚੰਡੀਗੜ੍ਹ ਸਿੱਖਿਆ ਵਿਭਾਗ ਨੇ ਜੂਨੀਅਰ ਕਲਾਸ ਤੋਂ 8ਵੀਂ ਕਲਾਸ ਤੱਕ ਦੇ ਬੱਚਿਆਂ ਦੀਆਂ ਛੁੱਟੀਆਂ ਵਧਾ ਕੇ 11 ਜਨਵਰੀ ਤੱਕ ਆਨਲਾਈਨ ਕਲਾਸਾਂ ਲਗਾਉਣ ਦੇ ਆਦੇਸ਼ ਦਿੱਤੇ ਹਨ।



ਇਸ ਦੇ ਨਾਲ ਹੀ 9ਵੀਂ ਤੋਂ 12ਵੀਂ ਜਮਾਤ ਦੇ ਬੱਚਿਆਂ ਨੂੰ ਸਵੇਰੇ 9.30 ਵਜੇ ਸਕੂਲ ਆਉਣਾ ਪਵੇਗਾ ਅਤੇ ਬਾਅਦ ਦੁਪਹਿਰ 3.30 ਵਜੇ ਸਕੂਲੋਂ ਛੁੱਟੀ ਦਿੱਤੀ ਜਾਵੇਗੀ।



ਇਹ ਫੈਸਲਾ ਆਉਣ ਵਾਲੀਆਂ ਪ੍ਰੀਖਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਚੰਡੀਗੜ੍ਹ ਸਕੂਲ ਸਿੱਖਿਆ ਵਿਭਾਗ ਦੇ ਡਾਇਰੈਕਟਰ ਐਚ.ਐਸ. ਬਰਾੜ ਨੇ 24 ਦਸੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਸੀ।



ਇਸ ਸਾਲ ਸੀਤ ਲਹਿਰ ਦੇ ਮੱਦੇਨਜ਼ਰ 13 ਦਿਨਾਂ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਸੀ। ਚੰਡੀਗੜ੍ਹ ਦੇ ਸਾਰੇ ਸਕੂਲ 26 ਦਸੰਬਰ ਤੋਂ 7 ਜਨਵਰੀ ਤੱਕ ਬੰਦ ਰਹਿਣੇ ਸਨ,



ਪਰ ਠੰਢ ਅਤੇ ਧੁੰਦ ਦੇ ਮੱਦੇਨਜ਼ਰ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਦੀਆਂ ਛੁੱਟੀਆਂ 11 ਜਨਵਰੀ ਤੱਕ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸਕੂਲਾਂ ਦੇ ਨਾਲ-ਨਾਲ ਕਾਲੇਜ ਵੀ 11 ਜਨਵਰੀ ਤੱਕ ਬੰਦ ਰਹਿਣਗੇ।



ਦੱਸਣਯੋਗ ਹੈ ਕਿ ਲਗਾਤਾਰ ਵੱਧ ਰਹੀ ਠੰਡ ਨੂੰ ਵੇਖਦਿਆਂ ਇਹ ਫੈਸਲਾ ਲਿਆ ਗਿਆ ਹੈ। ਜਿਸ ਨਾਲ ਵਿਦਿਆਰਥੀਆਂ ਨੂੰ ਪੇਰਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਏ।