ਭਾਰਤ-ਪਾਕਿਸਤਾਨ ਤਣਾਅ ਮਗਰੋਂ ਯੂਟਿਊਬਰਾਂ ਦੀ ਸ਼ਾਮਤ ਆ ਗਈ ਹੈ। ਏਜੰਸੀਆਂ ਯੂਟਿਊਬਰਾਂ ਦੇ ਸੋਸ਼ਲ ਮੀਡੀਆ ਅਕਾਊਂਟ ਖੰਗਾਲ ਰਹੀਆਂ ਹਨ।

ਹੁਣ ਪੰਜਾਬ ਪੁਲਿਸ ਨੇ ਯੂਟਿਊਬਰ ਜਸਬੀਰ ਸਿੰਘ ਨੂੰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਜਸਬੀਰ ਸਿੰਘ ਰੂਪਨਗਰ ਦੇ ਪਿੰਡ ਮਾਹਲਾਂ ਦਾ ਰਹਿਣ ਵਾਲਾ ਹੈ ਤੇ ਉਸ ਦੇ ਯੂਟਿਊਬ ਚੈਨਲ 'ਜਾਨ ਮਾਹਲ' 'ਤੇ 10 ਲੱਖ ਤੋਂ ਵੱਧ ਸਬਸਕ੍ਰਾਈਬਰ ਹਨ।



ਉਹ ਤਿੰਨ ਵਾਰ ਪਾਕਿਸਤਾਨ ਜਾ ਚੁੱਕਾ ਹੈ।

ਉਹ ਤਿੰਨ ਵਾਰ ਪਾਕਿਸਤਾਨ ਜਾ ਚੁੱਕਾ ਹੈ।

ਪੁਲਿਸ ਨੇ ਦਾਅਵਾ ਕੀਤਾ ਹੈ ਕਿ ਉਹ ਆਈਐਸਆਈ ਏਜੰਟ ਹਸਨ ਅਲੀ ਉਰਫ਼ ਜੱਟ ਰੰਧਾਵਾ ਦੇ ਸੰਪਰਕ ਵਿੱਚ ਸੀ।

ਉਹ ਹਰਿਆਣਾ ਤੋਂ ਗ੍ਰਿਫ਼ਤਾਰ ਯੂਟਿਊਬਰ ਜੋਤੀ ਮਲਹੋਤਰਾ ਤੇ ਪਾਕਿਸਤਾਨੀ ਹਾਈ ਕਮਿਸ਼ਨ ਤੋਂ ਕੱਢੇ ਗਏ ਅਧਿਕਾਰੀ ਅਹਿਸਾਨ-ਉਰ-ਰਹੀਮ ਉਰਫ਼ ਦਾਨਿਸ਼ ਦੇ ਸੰਪਰਕ ਵਿੱਚ ਵੀ ਸੀ।

ਮੋਹਾਲੀ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਵੱਲੋਂ ਜਸਬੀਰ ਸਿੰਘ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।

DGP ਗੌਰਵ ਯਾਦਵ ਨੇ ਕਿਹਾ ਹੈ ਕਿ ਜਸਬੀਰ ਸਿੰਘ ਦਾਨਿਸ਼ ਦੇ ਸੱਦੇ 'ਤੇ ਦਿੱਲੀ ਵਿੱਚ ਕਰਵਾਏ ਪਾਕਿਸਤਾਨ ਰਾਸ਼ਟਰੀ ਦਿਵਸ ਪ੍ਰੋਗਰਾਮ ਵਿੱਚ ਸ਼ਾਮਲ ਹੋਇਆ ਸੀ।

ਉਹ ਪਾਕਿਸਤਾਨੀ ਫੌਜ ਦੇ ਅਧਿਕਾਰੀਆਂ ਤੇ ਬਲੌਗਰਾਂ ਨਾਲ ਮਿਲਿਆ।



ਉਹ 2020, 2021 ਤੇ 2024 ਵਿੱਚ ਪਾਕਿਸਤਾਨ ਗਿਆ ਸੀ।

ਉਹ 2020, 2021 ਤੇ 2024 ਵਿੱਚ ਪਾਕਿਸਤਾਨ ਗਿਆ ਸੀ।

ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਉਸ ਦੇ ਇਲੈਕਟ੍ਰਾਨਿਕ ਡਿਵਾਈਸਾਂ 'ਚ ਕਈ ਪਾਕਿਸਤਾਨ ਅਧਾਰਤ ਨੰਬਰ ਮਿਲੇ ਹਨ।