ਪੰਜਾਬ ਸਰਕਾਰ ਦੇ ਇੱਕ ਫੈਸਲੇ ਤੋਂ ਬਾਅਦ ਮੁੜ ਤੋਂ ਮਾਨ ਸਰਕਾਰ ਵਿਰੋਧੀ ਧਿਰਾਂ ਦੇ ਨਿਸ਼ਾਨੇ ਉੱਤੇ ਆ ਗਈ ਹੈ।

Published by: ਗੁਰਵਿੰਦਰ ਸਿੰਘ

ਭਗਵੰਤ ਸਿੰਘ ਮਾਨ ਨੂੰ ਨਿਸ਼ਾਨਾ ਬਣਾ ਕੇ ਕਿਹਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਦੀਆਂ ਸ਼ਕਤੀਆਂ ਖੋਹ ਕੇ ਇੱਕ ਅਫ਼ਸਰ ਨੂੰ ਦੇ ਦਿੱਤੀਆਂ।

ਕੈਬਨਿਟ ਦੀ ਮੀਟਿੰਗ ਵਿੱਚ ਪੰਜਾਬ ਖੇਤਰੀ ਅਤੇ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ (PRTPD) ਐਕਟ ਦੀ ਧਾਰਾ 29(3) ਵਿੱਚ ਸੋਧ ਕੀਤੀ ਗਈ।

Published by: ਗੁਰਵਿੰਦਰ ਸਿੰਘ

ਇਹ ਸੋਧ ਮੁੱਖ ਸਕੱਤਰ ਨੂੰ ਰਾਜ ਦੇ ਵਿਕਾਸ ਅਥਾਰਟੀਆਂ ਦੀ ਅਗਵਾਈ ਕਰਨ ਦਾ ਅਧਿਕਾਰ ਦਿੰਦੀ ਹੈ।



ਮੰਤਰੀ ਮੰਡਲ ਨੇ ਸੂਬੇ ਦੇ ਸਾਰੇ ਸਥਾਨਕ ਵਿਕਾਸ ਬੋਰਡਾਂ ਦੇ ਚੇਅਰਮੈਨ ਵਜੋਂ ਮੁੱਖ ਸਕੱਤਰ ਨੂੰ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ

ਜਿਸ ਨਾਲ ਇਹ ਜ਼ਿੰਮੇਵਾਰੀ ਮੁੱਖ ਮੰਤਰੀ ਤੋਂ ਪ੍ਰਭਾਵਸ਼ਾਲੀ ਢੰਗ ਨਾਲ ਤਬਦੀਲ ਹੋ ਗਈ ਹੈ। ਇਸ ਨੂੰ ਲੈ ਕੇ ਹੁਣ ਲਗਾਤਾਰ ਵਿਵਾਦ ਹੋ ਰਿਹਾ ਹੈ।

ਇਸ ਤੋਂ ਬਾਅਦ ਬਠਿੰਡਾ ਹਲਕੇ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ,



ਪਹਿਲਾਂ ਭਗਵੰਤ ਮਾਨ ਨੇ ਪੰਜਾਬ ਦੀ ਰਾਜਧਾਨੀ ਤੋਂ ਹੱਕ ਛੱਡਿਆ ,ਹੁਣ ਸਾਡੇ ਪੰਜਾਬ ਦੀ ਜਮੀਨ ਵੇਚਣ ਦੀ ਤਿਆਰੀ ਵੀ ਕਰ ਲਈ

ਡੰਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਹਰਾ ਪੈੱਨ ਕੇਜਰੀਵਾਲ ਦੀ ਜੇਬ ਵਿੱਚ ਹੀ ਪਾ ਦਿੱਤਾ,

ਇਹ ਵੀ ਪੰਜਾਬ ਦੇ ਇਤਿਹਾਸ 'ਚ ਪਹਿਲੀ ਵਾਰ ਹੋਇਆਂ ਹੈ ਕਿ ਮੁੱਖ ਮੰਤਰੀ ਦੀਆਂ ਸ਼ਕਤੀਆਂ ਖੋਹ ਕੇ ਇੱਕ ਅਫ਼ਸਰ ਨੂੰ ਦੇ ਦਿੱਤੀਆਂ