ਭਾਰਤੀ ਮੌਸਮ ਵਿਭਾਗ (IMD) ਨੇ ਕਿਹਾ ਹੈ ਕਿ 4 ਜੂਨ ਤੋਂ ਕਈ ਰਾਜਾਂ ਵਿੱਚ ਗਰਮੀ ਦੀ ਤੀਬਰਤਾ ਘੱਟ ਜਾਵੇਗੀ।



ਸਮ ਵਿਭਾਗ ਮੁਤਾਬਕ ਰਾਹਤ ਦੀ ਗੱਲ ਇਹ ਹੈ ਕਿ ਮਾਨਸੂਨ ਤੇਜ਼ੀ ਨਾਲ ਅੱਗੇ ਵਧ ਰਹੀ ਹੈ



ਪੰਜਾਬ ਵਿਚ ਅਗਲੇ 3 ਦਿਨ ਮੌਸਮ ਠੰਢਾ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ



ਕੱਲ੍ਹ ਰਾਤ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਬਾਰਸ਼ ਹੋਈ।



ਕਈ ਥਾਈਂ ਤੇਜ਼ ਹਵਾਵਾਂ ਵੀ ਚੱਲੀਆਂ



ਪੰਜਾਬ ਵਿਚ ਅਗਲੇ 3 ਦਿਨ ਬਾਰਸ਼ ਤੇ ਤੇਜ਼ ਹਵਾਵਾਂ ਦੀ ਭਵਿੱਖਬਾਣੀ ਕੀਤੀ ਗਈ ਹੈ।



ਅਗਲੇ 3 ਦਿਨਾਂ ਦੌਰਾਨ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਦਿੱਲੀ ਅਤੇ ਰਾਜਸਥਾਨ ਵਿੱਚ ਮੀਂਹ ਅਤੇ ਧੂੜ ਭਰੀ ਹਨੇਰੀ ਚੱਲ ਸਕਦੀ ਹੈ



ਮੌਸਮ ਵਿਭਾਗ ਮੁਤਾਬਕ 4 ਤੋਂ 7 ਜੂਨ ਵਿਚਾਲੇ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ 'ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ।



ਇਸ ਤੋਂ ਇਲਾਵਾ 25-35 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਸਤਹੀ ਹਵਾਵਾਂ ਚੱਲ ਸਕਦੀਆਂ ਹਨ।



ਇਸ ਵਾਰ ਮਾਨਸੂਨ ਵੀ ਆਮ ਸਮੇਂ ਨਾਲੋਂ ਕੁਝ ਪਹਿਲਾਂ ਭਾਰਤ ਵਿੱਚ ਦਾਖਲ ਹੋਇਆ ਹੈ, ਜੋ ਹੁਣ ਉੱਤਰ-ਪੂਰਬ ਵੱਲ ਵਧ ਰਿਹਾ ਹੈ।