Punjab News: ਪੰਜਾਬ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਸਿਰਫ਼ 8 ਮਹੀਨੇ ਪਹਿਲਾਂ ਫੁੱਟ ਦੀ ਸੰਭਾਵਨਾ ਦਾ ਸਾਹਮਣਾ ਕਰ ਰਿਹਾ ਹੈ।

Published by: ABP Sanjha

ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਚੰਨੀ ਦੇ ਸੰਸਦ ਮੈਂਬਰ ਰਾਜਾ ਵੜਿੰਗ ਨੂੰ ਪਾਰਟੀ ਪ੍ਰਧਾਨ ਵਜੋਂ ਜਾਰੀ ਰੱਖਣ ਦੇ ਬਾਗ਼ੀ ਰੁਖ਼ ਨੂੰ ਦੇਖਦਿਆਂ, ਕਾਂਗਰਸ ਹਾਈ ਕਮਾਂਡ ਸਰਗਰਮ ਹੋ ਗਈ ਹੈ।

Published by: ABP Sanjha

ਦਿੱਲੀ ਤੋਂ ਇੱਕ ਸੀਨੀਅਰ ਆਗੂ ਨੇ ਚੰਨੀ ਨੂੰ ਫ਼ੋਨ ਕਰਕੇ ਕੋਈ ਵੱਡਾ ਕਦਮ ਨਾ ਚੁੱਕਣ ਲਈ ਕਿਹਾ। ਇਸ ਵਿਚਾਲੇ ਚੰਨੀ ਦਾ ਬਿਆਨ ਸਾਹਮਣੇ ਆ ਰਿਹਾ ਹੈ।

Published by: ABP Sanjha

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਸਥਿਤ ਰਿਹਾਇਸ਼ 'ਤੇ ਉਨ੍ਹਾਂ ਦੇ ਸਮਰਥਕਾਂ ਦੀ ਬੀਤੇ ਦਿਨ ਹੋਈ ਵੱਡੀ ਬੈਠਕ ਨੇ ਸੂਬੇ ਦੀ ਸਿਆਸਤ 'ਚ ਨਵੀਂ ਚਰਚਾ ਛੇੜ ਦਿੱਤੀ ਹੈ।

Published by: ABP Sanjha

ਇਸ ਬੈਠਕ ਨੂੰ ਕਾਂਗਰਸ ਹਾਈਕਮਾਂਡ ਦੇ ਫ਼ੈਸਲਿਆਂ ਖ਼ਿਲਾਫ਼ ਸ਼ਕਤੀ ਪ੍ਰਦਰਸ਼ਨ ਵਜੋਂ ਵੀ ਵੇਖਿਆ ਜਾ ਰਿਹਾ ਹੈ। ਚੰਨੀ ਦੀ ਰਿਹਾਇਸ਼ 'ਤੇ ਹੋਈ ਨਾਰਾਜ਼ ਕਾਂਗਰਸੀ ਆਗੂਆਂ ਦੀ ਮੀਟਿੰਗ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਵੱਡਾ ਬਿਆਨ ਦਿੱਤਾ ਹੈ।

Published by: ABP Sanjha

ਉਨ੍ਹਾਂ ਕਿਹਾ ਕਿ ਮੈਂ ਕੋਈ ਵੀ ਵੱਖਰੀ ਪਾਰਟੀ ਨਹੀਂ ਬਣਾ ਰਿਹਾ। ਉਨ੍ਹਾਂ ਬੈਠਕ ਤੋਂ ਬਾਅਦ ਕਿਹਾ ਕਿ ਪੰਜਾਬ ਦੇ 100 ਵਿਧਾਨ ਸਭਾ ਖੇਤਰਾਂ ਵਿਚੋਂ 74 ਖੇਤਰਾਂ ਦੇ ਨੁਮਾਇੰਦੇ ਇਸ ਮੀਟਿੰਗ ਵਿਚ ਮੌਜੂਦ ਰਹੇ ਹਨ।

Published by: ABP Sanjha

ਬੈਠਕ ਵਿਚ ਆਗੂਆਂ ਨੇ ਮੈਨੂੰ ਕਿਹਾ ਕਿ ਮੈਂ ਹਾਈਕਮਾਨ ਦੇ ਸਾਹਮਣੇ ਪੰਜਾਬ ਦੇ ਆਗੂਆਂ ਅਤੇ ਜਨਤਾ ਦੀਆਂ ਭਾਵਨਾਵਾਂ ਰੱਖਾਂ। ਉਨ੍ਹਾਂ ਕਿਹਾ ਕਿ ਮੈਂ ਨਾ ਤਾਂ ਕੋਈ ਵੱਖਰੀ ਪਾਰਟੀ ਬਣਾਵਾਂਗਾ ਅਤੇ ਨਾ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਵੇਗਾ।

Published by: ABP Sanjha

ਕਾਂਗਰਸ ਵਿੱਚ ਰਹਿ ਕੇ ਹੀ ਮੈਂ ਆਪਣੀ ਲੜਾਈ ਲੜਾਂਗਾ। ਦੱਸਣਯੋਗ ਹੈ ਕਿ ਬੀਤੇ ਦਿਨ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਸਥਿਤ ਰਿਹਾਇਸ਼ 'ਤੇ ਲਗਭਗ ਚਾਰ ਘੰਟੇ ਚੱਲੀ ਮੀਟਿੰਗ 'ਚ ਮੌਜੂਦਾ ਵਿਧਾਇਕਾਂ, ਸਾਬਕਾ ਮੰਤਰੀਆਂ...

Published by: ABP Sanjha

ਸਾਬਕਾ ਸੰਸਦ ਮੈਂਬਰਾਂ ਅਤੇ ਸੀਨੀਅਰ ਆਗੂਆਂ ਦੀ ਵੱਡੀ ਗਿਣਤੀ ’ਚ ਹਾਜ਼ਰੀ ਨੇ ਇਸ ਨੂੰ ਆਮ ਮੁਲਾਕਾਤ ਦੀ ਬਜਾਏ ਇਕ ਮਹੱਤਵਪੂਰਨ ਸਿਆਸੀ ਮੰਥਨ ਬਣਾ ਦਿੱਤਾ ਹੈ।

Published by: ABP Sanjha

ਚੰਨੀ ਦੇ ਘਰ ਨਾਰਾਜ਼ ਧੜੇ ਦੇ ਆਗੂਆਂ ਦੀ ਬੈਠਕ ਨੇ ਇਹ ਸੰਦੇਸ਼ ਦਿੱਤਾ ਕਿ ਪਾਰਟੀ ਅੰਦਰ ਇਕ ਵੱਡਾ ਵਰਗ ਹਾਈਕਮਾਨ ਦੇ ਫ਼ੈਸਲੇ ਨਾਲ ਸੰਤੁਸ਼ਟ ਨਹੀਂ ਹੈ। ਹਾਲਾਂਕਿ ਚੰਨੀ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ।

Published by: ABP Sanjha