ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਖੁਸ਼ਖਬਰੀ ਹੈ।

CM ਮਾਨ ਨੇ ਐਲਾਨ ਕੀਤਾ ਹੈ ਕਿ ਪਹਿਲੀ ਅਗਸਤ ਤੋਂ ਪੰਜਾਬ ਭਰ 'ਚ ਆਨਲਾਈਨ ਰਜਿਸਟਰੀਆਂ ਹੋਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਮੋਹਾਲੀ ਵਿੱਚ ਸ਼ੁਰੂ ਕੀਤੀ ਇਸ ਯੋਜਨਾ ਨੂੰ ਛੇਤੀ ਹੀ ਪੰਜਾਬ ਭਰ ਵਿੱਚ ਲਾਗੂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ 15 ਜੁਲਾਈ ਤੋਂ 1 ਅਗਸਤ ਤੱਕ ਸਾਰੇ ਜ਼ਿਲ੍ਹਿਆਂ ਵਿੱਚ ਇਸ ਸਕੀਮ ਦਾ ਟਰਾਇਲ ਕੀਤਾ ਜਾਵੇਗਾ ਤੇ 1 ਅਗਸਤ ਤੋਂ ਇਸ ਨੂੰ ਪੰਜਾਬ ਭਰ ਵਿੱਚ ਲਾਗੂ ਕਰ ਦਿੱਤਾ ਜਾਵੇਗਾ।

CM ਮਾਨ ਨੇ ਮੰਗਲਵਾਰ ਨੂੰ ਮੁਹਾਲੀ ਦੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਡੀਸੀ ਕੋਮਲ ਮਿੱਤਲ ਤੇ ਤਹਿਸੀਲ ਅਧਿਕਾਰੀਆਂ ਤੋਂ ‘ਈਜ਼ੀ ਰਜਿਸਟਰੀ ਪ੍ਰਣਾਲੀ ਸਬੰਧੀ ਜਾਣਕਾਰੀ ਲਈ।

ਪੰਜਾਬ ਸਰਕਾਰ ਵੱਲੋਂ ਪਹਿਲਕਦਮੀ ਕਰਦਿਆਂ ਸ਼ੁਰੂ ਕੀਤੀ ‘ਈਜ਼ੀ ਰਜਿਸਟਰੀ’ ਪ੍ਰਣਾਲੀ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸਾਂਝੇ ਤੌਰ ’ਤੇ ਕੀਤਾ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਦੌਰੇ ਦਾ ਉਦੇਸ਼ ਅਧਿਕਾਰੀਆਂ ਵਿੱਚ ਕਮੀਆਂ ਲੱਭਣਾ ਨਹੀਂ ਸੀ ਸਗੋਂ ਸਰਕਾਰੀ ਦਫ਼ਤਰਾਂ ਵਿੱਚ ਪ੍ਰਕਿਰਿਆਵਾਂ ਨੂੰ ਹੋਰ ਸੁਚਾਰੂ ਬਣਾਉਣਾ ਹੈ।

ਉਨ੍ਹਾਂ ਕਿਹਾ ਕਿ ਉਹ ਪ੍ਰਾਜੈਕਟ ਦੇ ਨਤੀਜਿਆਂ ਦਾ ਨਿੱਜੀ ਤੌਰ ’ਤੇ ਮੁੱਲਾਂਕਣ ਕਰਕੇ ਸਬ-ਰਜਿਸਟਰਾਰ ਦਫ਼ਤਰ ਦੇ ਕੰਮਕਾਜ ਦੀ ਸਮੀਖਿਆ ਕਰਨਾ ਚਾਹੁੰਦੇ ਹਨ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਹੁਣ ਫੀਸ ਦੇ ਭੁਗਤਾਨਾਂ ਲਈ ਬੈਂਕਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ ਹੈ, ਕਿਉਂਕਿ ਆਨਲਾਈਨ ਭੁਗਤਾਨ ਪ੍ਰਣਾਲੀ ਸਾਰੀਆਂ ਲੋੜੀਂਦੀਆਂ ਫੀਸਾਂ-ਸਣੇ ਸਟੈਂਪ ਡਿਊਟੀ ਤੇ ਰਜਿਸਟ੍ਰੇਸ਼ਨ ਫੀਸਾਂ ਨੂੰ ਇੱਕ ਸਿੰਗਲ ਡਿਜੀਟਲ ਟ੍ਰਾਂਜੈਕਸ਼ਨ ਰਾਹੀਂ ਅਦਾ ਕਰਨ ਵਿੱਚ ਮਦਦ ਕਰਦੀ ਹੈ।

ਉਨ੍ਹਾਂ ਕਿਹਾ ਕਿ 15 ਜੁਲਾਈ ਤੋਂ 1 ਅਗਸਤ ਤੱਕ ਸਾਰੇ ਜ਼ਿਲ੍ਹਿਆਂ ਵਿੱਚ ਇਸ ਸਕੀਮ ਦਾ ਟਰਾਇਲ ਕੀਤਾ ਜਾਵੇਗਾ ਤੇ 1 ਅਗਸਤ ਤੋਂ ਇਸ ਨੂੰ ਪੰਜਾਬ ਭਰ ਵਿੱਚ ਲਾਗੂ ਕਰ ਦਿੱਤਾ ਜਾਵੇਗਾ।