ਪੰਜਾਬ ਸਰਕਾਰ ਨੇ ਦਿਵਿਆਂਗ ਕਰਮਚਾਰੀਆਂ ਦੀ ਸਹੂਲਤ ਲਈ ਵੱਡਾ ਫੈਸਲਾ ਲਿਆ ਹੈ।

ਹੁਣ ਸਾਰੇ ਸਰਕਾਰੀ ਵਿਭਾਗਾਂ ਵਿੱਚ ਦ੍ਰਿਸ਼ਟੀਹੀਨ ਅਤੇ ਸਰੀਰਕ ਤੌਰ ‘ਤੇ ਅਸਮਰਥ ਕਰਮਚਾਰੀਆਂ ਨੂੰ ਰਾਤ ਦੀ ਡਿਊਟੀ ਤੋਂ ਛੋਟ ਦਿੱਤੀ ਜਾਵੇਗੀ।

ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਹੁਣ ਸਾਰੇ ਸਰਕਾਰੀ ਵਿਭਾਗਾਂ ਦੇ ਮੁਖੀਆਂ ਨੂੰ ਸਪਸ਼ਟ ਹੁਕਮ ਜਾਰੀ ਕਰ ਦਿੱਤੇ ਗਏ ਹਨ ਕਿ ਦ੍ਰਿਸ਼ਟੀਹੀਨ ਅਤੇ ਸਰੀਰਕ ਤੌਰ ‘ਤੇ ਅਸਮਰਥ ਦਿਵਿਆਂਗ ਕਰਮਚਾਰੀਆਂ ਨੂੰ ਰਾਤ ਦੀ ਡਿਊਟੀ ਤੋਂ ਛੋਟ ਦਿੱਤੀ ਜਾਏ।

ਇਸ ਨਾਲ ਉਨ੍ਹਾਂ ਦੀਆਂ ਮੁਸ਼ਕਲਾਂ ਘਟਣਗੀਆਂ ਅਤੇ ਉਹ ਆਪਣਾ ਕੰਮ ਹੋਰ ਸੁਵਿਧਾਜਨਕ ਢੰਗ ਨਾਲ ਕਰ ਸਕਣਗੇ।

ਇਹ ਫੈਸਲਾ ਸਰਕਾਰ ਵੱਲੋਂ ਦਿਵਿਆਂਗ ਕਰਮਚਾਰੀਆਂ ਦੀ ਭਲਾਈ ਅਤੇ ਉਨ੍ਹਾਂ ਦੀ ਸਹੂਲਤ ਲਈ ਇਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ, ਜਿਸ ਨਾਲ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਹੋਰ ਸੁਵਿਧਾਜਨਕ ਢੰਗ ਨਾਲ ਨਿਭਾ ਸਕਣਗੇ ਅਤੇ ਉਨ੍ਹਾਂ ਨੂੰ ਆਪਣੀ ਨੌਕਰੀ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਤੋਂ ਰਾਹਤ ਮਿਲੇਗੀ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗ ਕਰਮਚਾਰੀਆਂ ਦੇ ਸੰਗਠਨਾਂ ਨੇ ਰਾਤ ਦੀ ਡਿਊਟੀ ਨਾਲ ਆਉਣ ਵਾਲੀਆਂ ਮੁਸ਼ਕਲਾਂ ਬਾਰੇ ਗੱਲ ਕੀਤੀ ਸੀ।

ਦ੍ਰਿਸ਼ਟੀਹੀਨ ਅਤੇ ਸਰੀਰਕ ਤੌਰ ‘ਤੇ ਅਸਮਰਥ ਕਰਮਚਾਰੀਆਂ ਲਈ ਸੁਰੱਖਿਆ ਤੇ ਯਾਤਰਾ ਵੱਡੀ ਚੁਣੌਤੀ ਹੈ।

ਦ੍ਰਿਸ਼ਟੀਹੀਨ ਅਤੇ ਸਰੀਰਕ ਤੌਰ ‘ਤੇ ਅਸਮਰਥ ਕਰਮਚਾਰੀਆਂ ਲਈ ਸੁਰੱਖਿਆ ਤੇ ਯਾਤਰਾ ਵੱਡੀ ਚੁਣੌਤੀ ਹੈ।

ਇਸ ਲਈ ਸਰਕਾਰ ਨੇ ਮਨੁੱਖੀ ਸੰਵੇਦਨਾ ਤੇ ਕਰਮਚਾਰੀਆਂ ਦੀ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਰਾਤ ਦੀ ਡਿਊਟੀ ਤੋਂ ਛੋਟ ਦੇਣ ਦਾ ਫੈਸਲਾ ਕੀਤਾ ਹੈ।