ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਭਰਤੀ ਦਾ ਐਲਾਨ ਕੀਤਾ ਹੈ।

ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਭਰਤੀ ਦਾ ਐਲਾਨ ਕੀਤਾ ਹੈ।

ਪੁਲਿਸ ਵਿਭਾਗ 'ਚ 1746 ਕਾਂਸਟੇਬਲ ਅਸਾਮੀਆਂ ਲਈ ਭਰਤੀ ਦਾ ਐਲਾਨ ਕੀਤਾ ਗਿਆ ਹੈ।



ਇਨ੍ਹਾਂ ਵਿੱਚੋਂ 1261 ਅਸਾਮੀਆਂ ਜ਼ਿਲ੍ਹਾ ਕੇਡਰ ਦੀਆਂ ਹਨ ਤੇ 485 ਅਸਾਮੀਆਂ ਹਥਿਆਰਬੰਦ ਕੇਡਰ ਦੀਆਂ ਹਨ।

ਇਨ੍ਹਾਂ 1746 ਅਸਾਮੀਆਂ ਲਈ ਅਰਜ਼ੀ ਪ੍ਰਕਿਰਿਆ 21 ਫਰਵਰੀ ਨੂੰ ਸ਼ਾਮ 7 ਵਜੇ ਤੋਂ ਸ਼ੁਰੂ ਹੋਵੇਗੀ। ਯੋਗ ਉਮੀਦਵਾਰ 13 ਮਾਰਚ ਰਾਤ 11.55 ਵਜੇ ਤੱਕ ਅਰਜ਼ੀ ਦੇ ਸਕਦੇ ਹਨ।

CM ਮਾਨ ਨੇ ਟਵੀਟ ਕਰਦਿਆਂ ਲਿਖਿਆ ਵਾਅਦੇ ਮੁਤਾਬਕ ਪੰਜਾਬ ਪੁਲਿਸ ਵਿਭਾਗ 'ਚ ਕੁੱਲ 1746 ਨਵੀਆਂ ਆਸਾਮੀਆਂ ਕੱਢੀਆਂ ਗਈਆਂ ਹਨ।



21 ਫਰਵਰੀ ਤੋਂ 13 ਮਾਰਚ ਤੱਕ ਨੌਜਵਾਨ ਅਪਲਾਈ ਕਰ ਸਕਦੇ ਹਨ। ਜ਼ਿਲ੍ਹਾ ਕਾਡਰ 'ਚ 1261 ਤੇ ਹਥਿਆਰਬੰਦ ਕਾਡਰ 'ਚ 485 ਆਸਾਮੀਆਂ ‘ਤੇ ਭਰਤੀ ਕੀਤੀ ਜਾਵੇਗੀ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪਟਿਆਲਾ ਵਿੱਚ ਪੁਲਿਸ ਫੋਰਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ।



ਨੌਜਵਾਨਾਂ ਨੂੰ ਪੰਜਾਬ ਪੁਲਸ ਦੀ ਅਧਿਕਾਰਤ ਵੈੱਬਸਾਈਟ punjabpolice.gov.in 'ਤੇ ਫਾਰਮ ਭਰਨੇ ਪੈਣਗੇ।

ਇਸ ਅਸਾਮੀ ਲਈ ਅਰਜ਼ੀ ਫਾਰਮ ਭਰਨ ਦੀ ਆਖਰੀ ਤਾਰੀਕ 13 ਮਾਰਚ 2025 ਨਿਰਧਾਰਤ ਕੀਤੀ ਗਈ ਹੈ।

ਉਮੀਦਵਾਰ ਦੀ ਘੱਟੋ-ਘੱਟ ਉਮਰ 18 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ ਅਤੇ ਵੱਧ ਤੋਂ ਵੱਧ ਉਮਰ 28 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ।

ਰਾਖਵੀਂ ਸ਼੍ਰੇਣੀ ਤੋਂ ਆਉਣ ਵਾਲੇ ਉਮੀਦਵਾਰਾਂ ਨੂੰ ਨਿਯਮਾਂ ਅਨੁਸਾਰ ਵੱਧ ਉਮਰ ਵਿੱਚ ਛੋਟ ਦਿੱਤੀ ਜਾਵੇਗੀ।