Punjab News: ਪੰਜਾਬ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਸੰਘਣੀ ਧੁੰਦ ਕਾਰਨ ਜਿੱਥੇ ਲੋਕ ਪਰੇਸ਼ਾਨ ਹਨ, ਉੱਥੇ ਹੀ ਬੱਚਿਆਂ ਦੀਆਂ ਮੌਜਾਂ ਲੱਗੀਆਂ ਹੋਈਆਂ ਹਨ। ਦੱਸ ਦੇਈਏ ਕਿ ਪੰਜਾਬ ਵਿੱਚ ਛੁੱਟੀਆਂ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆ ਰਹੀ ਹੈ।



ਦਰਅਸਲ, ਹੁਣ ਲਗਾਤਾਰ ਤਿੰਨ ਛੁੱਟੀਆਂ ਆ ਗਈਆਂ ਹਨ। 13 ਜਨਵਰੀ ਨੂੰ ਲੋਹੜੀ ਦੇ ਤਿਉਹਾਰ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਰਾਖਵੀਂ ਛੁੱਟੀ ਐਲਾਨੀ ਗਈ ਹੈ।



ਇਸ ਦੇ ਨਾਲ ਹੀ 12 ਤਾਰੀਖ਼ ਨੂੰ ਐਤਵਾਰ ਆ ਰਿਹਾ ਹੈ ਅਤੇ 14 ਤਾਰੀਖ਼ ਨੂੰ ਮਾਘੀ ਦਾ ਤਿਉਹਾਰ ਹੈ। ਜਿਸਦੇ ਚੱਲਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਸਰਕਾਰੀ ਛੁੱਟੀ ਐਲਾਨੀ ਗਈ ਹੈ।



ਇਥੇ ਇਹ ਵੀ ਦੱਸਣਯੋਗ ਹੈ ਕਿ ਕੜਾਕੇ ਦੀ ਠੰਡ ਦੇ ਮੱਦੇਨਜ਼ਰ ਸਰਕਾਰ ਨੇ ਸੂਬੇ ਦੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 7 ਜਨਵਰੀ ਤੱਕ ਵਧਾਈਆਂ ਸਨ ਅਤੇ ਹੁਣ ਸਕੂਲ 8 ਜਨਵਰੀ ਤੋਂ ਖੁੱਲ੍ਹ ਚੁੱਕੇ ਹਨ।



ਕੜਾਕੇ ਦੀ ਠੰਡ ਦੇ ਮੱਦੇਨਜ਼ਰ ਸਕੂਲਾਂ ਵਿੱਚ ਛੁੱਟੀਆਂ ਵਧਾਉਣ ਦੀ ਮੰਗ ਵੀ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵੱਲੋਂ ਜਾਰੀ ਇਕ ਅਧਿਸੂਚਨਾ ਅਨੁਸਾਰ ਮਾਘੀ ਦੇ ਮੇਲੇ ਦੇ ਮੱਦੇਨਜ਼ਰ 14 ਜਨਵਰੀ 2025 ਨੂੰ...



ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸਿਰਫ਼ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਹੀ ਲਾਗੂ ਹੋਵੇਗੀ।



ਇਸ ਸਬੰਧੀ ਜਾਣਕਾਰੀ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਵਲੋਂ ਜਾਰੀ ਕੀਤੀ ਗਈ ਹੈ। ਇਸ ਅਧਿਸੂਚਨਾ ਦੀਆਂ ਕਾਪੀਆਂ ਪੰਜਾਬ ਰਾਜ ਦੇ ਸਮੂਹ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ,



ਵਿੱਤੀ ਕਮਿਸ਼ਨਰਜ਼, ਪ੍ਰਮੁੱਖ ਸਕੱਤਰਾਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਸੂਚਨਾ ਅਤੇ ਕਾਰਵਾਈ ਲਈ ਭੇਜੀਆਂ ਗਈਆਂ ਹਨ। ਇਸ ਤੋਂ ਇਲਾਵਾ ਇਹ ਸੂਚਨਾ ਸਮੂਹ ਵਿਭਾਗਾਂ ਦੇ ਮੁਖੀਆਂ,



ਡਿਵੀਜ਼ਨਾਂ ਦੇ ਕਮਿਸ਼ਨਰਜ਼, ਰਜਿਸਟਰਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ, ਡਿਪਟੀ ਕਮਿਸ਼ਨਰਜ਼ ਅਤੇ ਸਬ ਡਿਵੀਜ਼ਨਲ ਮੈਜਿਸਟ੍ਰੇਟ ਨੂੰ ਵੀ ਭੇਜੀ ਗਈ ਹੈ।