ਅੱਜ ਬਠਿੰਡਾ ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਪੁੱਤ ਦਾ ਵਿਆਹ ਹੋ ਗਿਆ। ਇਸ ਮੌਕੇ AAP ਪਾਰਟੀ ਦੇ ਕਈ ਨਾਮੀ ਆਗੂਆਂ ਨੇ ਸ਼ਿਰਕਤ ਕੀਤੀ। ਇਸ ਤਸਵੀਰ 'ਚ ਸਪੀਕਰ ਕੁਲਤਾਰ ਸਿੰਘ ਸੰਧਵਾਂ, ਅਮਨ ਅਰੋੜਾ ਅਤੇ ਕਈ ਹੋਰ ਨਾਮੀ ਆਗੂ ਨਜ਼ਰ ਆ ਰਹੇ ਹਨ। ਖੁਦ CM ਮਾਨ ਨੇ ਵਿਆਹ ਦੇ ਵਿੱਚ ਪਹੁੰਚ ਕੇ ਨਵੀਂ ਵਿਆਹੀ ਜੋੜੀ ਨੂੰ ਆਪਣਾ ਆਸ਼ੀਰਵਾਦ ਦਿੱਤਾ। ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਪੁੱਤਰ ਸੁਮੀਤ ਸਿੰਘ ਦੇ ਵਿਆਹ ਸਮਾਗਮ 'ਚ ਸਿਆਸੀ ਆਗੂਆਂ ਤੋਂ ਇਲਾਵਾ ਪੰਜਾਬੀ ਕਲਾਕਾਰ ਵੀ ਸ਼ਾਮਿਲ ਹੋਏ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਨਾਲ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਨਜ਼ਰ ਆ ਰਹੇ ਹਨ। ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀ ਨਵ ਵਿਆਹੀ ਜੋੜੀ ਨੂੰ ਅਸ਼ੀਰਵਾਦ ਦਿੱਤਾ ਤੇ ਸਾਰੇ ਖੁੱਡੀਆਂ ਪਰਿਵਾਰ ਨੂੰ ਮੁਬਾਰਕਬਾਦ ਦਿੱਤੀ। ਇਸ ਤੋਂ ਇਲਾਵਾ ਪੰਜਾਬ ਗਾਇਕ ਹਰਭਜਨ ਮਾਨ ਨੇ ਵੀ ਆਪਣੇ ਗੀਤਾਂ ਦੇ ਨਾਲ ਰੰਗ ਬੰਨ ਦਿੱਤਾ। ਬਾਲੀਵੁੱਡ ਤੇ ਪੰਜਾਬੀ ਗਾਇਕ ਜਸਬੀਰ ਜੱਸੀ ਵੱਲੋਂ ਸ਼ਿਰਕਤ ਕਰਕੇ ਖੁੱਡੀਆਂ ਪਰਿਵਾਰ ਨੂੰ ਮੁਬਾਰਕਾਂ ਦਿੱਤੀਆਂ ਗਈਆਂ। ਪੰਜਾਬੀ ਗਾਇਕ ਬਲਕਾਰ ਸਿੱਧੂ ਨੇ ਵੀ ਵਿਆਹ ਦੇ ਵਿੱਚ ਸ਼ਿਰਕਤ ਕੀਤੀ ਅਤੇ ਪੋਸਟ ਪਾ ਕੇ ਨਵ ਵਿਆਹੀ ਜੋੜੀ ਨੂੰ ਮੁਬਾਰਕਾਂ ਦਿੱਤੀਆਂ।