ਕੇਂਦਰ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਸਰਕਾਰ ਦੀ 1200 ਕਰੋੜ ਰੁਪਏ ਦੀ ਮੰਗ ਠੁਕਰਾ ਦਿੱਤਾ ਹੈ।



ਕੇਂਦਰ ਨੇ ਕਿਹਾ ਕਿ ਪੰਜਾਬ ਵੀ ਹਰਿਆਣਾ ਵਾਂਗ ਆਪਣੇ ਬਜਟ ਵਿੱਚੋਂ ਕਿਸਾਨਾਂ ਨੂੰ ਪ੍ਰੋਤਸਾਹਨ ਦੇ ਸਕਦੀ ਹੈ।

ਤਾਂ ਜੋ ਪਰਾਲੀ ਸਾੜਨ 'ਤੇ ਕਾਬੂ ਪਾਇਆ ਜਾ ਸਕੇ ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਸਰਕਾਰ ਨੇ ਇਸ ਦੀ ਨਿੰਦਾ ਕੀਤੀ ਹੈ।

Published by: ਗੁਰਵਿੰਦਰ ਸਿੰਘ

ਹਰਿਆਣਾ ਰੈੱਡ ਜ਼ੋਨ ਪੰਚਾਇਤਾਂ ਨੂੰ ਜ਼ੀਰੋ ਪਰਾਲੀ ਸਾੜਨ ਲਈ ਆਪਣੇ ਬਜਟ ਤੋਂ 1,00,000 ਰੁਪਏ

ਜਦੋਂ ਕਿ ਯੈਲੋ ਜ਼ੋਨ ਪੰਚਾਇਤਾਂ ਨੂੰ 50,000 ਰੁਪਏ ਦੀ ਪ੍ਰੋਤਸਾਹਨ ਦੇ ਰਹੀ ਹੈ।



‘ਮੇਰਾ ਪਾਣੀ ਮੇਰੀ ਵਿਰਾਸਤ’ ਸਕੀਮ ਤਹਿਤ ਬਦਲਵੀਆਂ ਫਸਲਾਂ ਵੱਲ ਜਾਣ ਲਈ ਪ੍ਰਤੀ ਏਕੜ 7000 ਰੁਪਏ

ਝੋਨੇ ਦੀ ਸਿੱਧੀ ਬਿਜਾਈ ਲਈ 4000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਵੀ ਦਿੱਤਾ ਜਾ ਰਿਹਾ ਹੈ।

ਇਨ੍ਹਾਂ ਕਦਮਾਂ ਨਾਲ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਾਫੀ ਕਮੀ ਆਈ ਹੈ।