ਪਿਛਲੇ ਕੁੱਝ ਦਿਨਾਂ ਤੋਂ ਗਰਮੀ ਲਗਾਤਾਰ ਵੱਧ ਰਹੀ ਹੈ। ਜਿਸ ਕਰਕੇ IMD ਨੇ ਅਗਲੇ ਪੰਜ ਦਿਨਾਂ ਦੌਰਾਨ ਉੱਤਰ-ਪੱਛਮੀ ਭਾਰਤ ਵਿੱਚ ਲੂ ਦੀ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਨੇ ਕਿਹਾ ਹੈ ਇਸ ਦਾ ਸਭ ਤੋਂ ਵੱਧ ਅਸਰ ਅਸਰ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਵਿੱਚ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਹਰਿਆਣਾ, ਪੰਜਾਬ, ਰਾਜਸਥਾਨ ਅਤੇ ਦਿੱਲੀ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ, ਜਿਸ ਵਿੱਚ ਬੱਚਿਆਂ, ਬਜ਼ੁਰਗਾਂ ਅਤੇ ਉਨ੍ਹਾਂ ਸਮੇਤ ਕਮਜ਼ੋਰ ਲੋਕਾਂ ਨੂੰ ਘਰੋਂ ਬਾਹਰ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। IMD ਨੇ ਕਿਹਾ ਹੈ ਪੱਛਮੀ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ 17-20 ਮਈ ਦੌਰਾਨ ਅਤੇ ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ 18-20 ਮਈ ਦੌਰਾਨ ਜ਼ੋਰਦਾਰ ਗਰਮੀ ਪਵੇਗੀ। ਰਾਸ਼ਟਰੀ ਰਾਜਧਾਨੀ ‘ਚ ਸ਼ਨਿਚਰਵਾਰ ਤੱਕ ਪਾਰਾ 45 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਇਸ ਸਮੇਂ ਦੌਰਾਨ ਝੁਲਸਾ ਦੇਣਾ ਵਾਲੀ ਹੀਟ ਵੇਵ ਚੱਲੇਗੀ। ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਅਨੁਸਾਰ ਸਿੱਧੀ ਧੁੱਪ ਤੋਂ ਬਚੋ ਇਸ ਤੋਂ ਇਲਾਵਾ ਧੁੱਪ 'ਚ ਜਾਣ ਸਮੇਂ ਹਲਕੇ ਰੰਗ ਦੇ ਢਿੱਲੇ ਸੂਤੀ ਕੱਪੜੇ ਪਾਓ। ਸਿਰ ਨੂੰ ਜ਼ਰੂਰ ਕਵਰ ਕਰਕੇ ਰੱਖੋ।