ਮੌਸਮ ਵਿਭਾਗ ਨੇ ਪੰਜਾਬੀਆਂ ਨੂੰ ਅਲਰਟ ਕੀਤਾ ਹੈ। ਅਗਲੇ ਦਿਨਾਂ ਵਿੱਚ ਠੰਢ ਰਿਕਾਰਡ ਤੋੜੇਗੀ।



ਇਸ ਦੇ ਨਾਲ ਹੀ ਬਾਰਸ਼ ਤੇ ਧੁੰਦ ਨਾਲ ਵੀ ਟਾਕਰਾ ਹੋਏਗਾ।

ਇਸ ਦੇ ਨਾਲ ਹੀ ਬਾਰਸ਼ ਤੇ ਧੁੰਦ ਨਾਲ ਵੀ ਟਾਕਰਾ ਹੋਏਗਾ।

ਇਸ ਲਈ ਮੌਸਮ ਵਿਭਾਗ ਨੇ 27 ਦਸੰਬਰ ਨੂੰ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਵਿੱਚ ਭਾਰੀ ਮੀਂਹ ਦੇ ਨਾਲ-ਨਾਲ ਗੜੇਮਾਰੀ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਮੁਤਾਬਕ ਦੋ ਦਿਨਾਂ ਦੇ ਖੁਸ਼ਕ ਮੌਸਮ ਤੋਂ ਬਾਅਦ 26 ਦਸੰਬਰ ਦੀ ਰਾਤ ਤੋਂ ਪੱਛਮੀ ਗੜਬੜੀ ਸਰਗਰਮ ਹੋ ਜਾਵੇਗੀ।



ਇਸ ਦਾ ਅਸਰ ਉੱਤਰੀ ਭਾਰਤ ਤੋਂ ਲੈ ਕੇ ਮੱਧ ਭਾਰਤ ਤੱਕ ਦੇਖਣ ਨੂੰ ਮਿਲੇਗਾ।



26 ਤੋਂ 28 ਦਸੰਬਰ ਤੱਕ ਤਿੰਨ ਦਿਨ ਪਹਾੜਾਂ ਵਿੱਚ ਬਰਫ਼ਬਾਰੀ ਦੇ ਨਾਲ-ਨਾਲ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।



ਇਸ ਦੇ ਨਾਲ ਹੀ ਪਹਾੜਾਂ 'ਤੇ ਹੋਈ ਬਰਫਬਾਰੀ ਤੋਂ ਬਾਅਦ ਪੰਜਾਬ-ਚੰਡੀਗੜ੍ਹ 'ਚ ਠੰਢ ਨੇ ਜ਼ੋਰ ਫੜ ਲਿਆ ਹੈ।



24 ਘੰਟਿਆਂ ਵਿੱਚ ਪੰਜਾਬ ਦੇ ਤਾਪਮਾਨ ਵਿੱਚ 6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਆਮ ਨਾਲੋਂ 4.9 ਡਿਗਰੀ ਘੱਟ ਹੈ।



ਇਸ ਦੇ ਨਾਲ ਹੀ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਸ਼ੀਤ ਲਹਿਰ ਤੇ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ।



ਇਸ ਵਿੱਚ ਕਈ ਇਲਾਕਿਆਂ ਵਿੱਚ ਧੁੰਦ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ।

ਇਸ ਵਿੱਚ ਕਈ ਇਲਾਕਿਆਂ ਵਿੱਚ ਧੁੰਦ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ।