ਕੱਲ੍ਹ ਚੰਡੀਗੜ੍ਹ, ਲੁਧਿਆਣਾ, ਪਠਾਨਕੋਟ, ਰੋਪੜ ਤੇ ਬਲਾਚੌਰ ’ਚ ਹਲਕਾ ਮੀਂਹ ਪਿਆ ਹੈ।



ਇਸ ਦੌਰਾਨ ਮੌਸਮ ਵਿਭਾਗ ਨੇ ਪੰਜਾਬ ਵਿਚ 23 ਤੇ 24 ਜੁਲਾਈ ਨੂੰ ਭਰਵਾਂ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ



ਇਸ ਲਈ ਮੌਸਮ ਵਿਗਿਆਨੀਆਂ ਨੇ 23 ਜੁਲਾਈ ਨੂੰ ਔਰੇਂਜ ਤੇ 24 ਜੁਲਾਈ ਲਈ ਯੈਲੋ ਅਲਰਟ ਵੀ ਜਾਰੀ ਕਰ ਦਿੱਤਾ ਹੈ।



IMD ਵੱਲੋਂ ਇਕ ਤਾਜ਼ਾ ਅਲਰਟ ਜਾਰੀ ਕੀਤਾ ਗਿਆ ਹੈ।



ਅਗਲੇ 3 ਘੰਟਿਆਂ ਦੌਰਾਨ ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ,



ਤਰਨਤਾਰਨ, ਚੰਡੀਗੜ੍ਹ, ਐਸ.ਏ.ਐਸ.ਨਗਰ, ਪੰਚਕੂਲਾ, ਯਮੁਨਾਨਗਰ ਦੇ ਵੱਖ-ਵੱਖ ਥਾਵਾਂ ‘ਤੇ ਗਰਜ ਨਾਲ ਭਾਰੀ ਬਾਰਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।



ਮੌਸਮ ਵਿਭਾਗ ਨੇ ਉੱਤਰਾਖੰਡ, ਪੱਛਮੀ ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ, ਮੱਧ ਪ੍ਰਦੇਸ਼, ਉੜੀਸਾ ਵਿੱਚ ਅਲੱਗ-ਥਲੱਗ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।



ਭਾਰਤ ਦੇ ਉੱਤਰੀ ਤੋਂ ਦੱਖਣੀ ਰਾਜ ਕੇਰਲਾ ਅਤੇ ਮਾਹੇ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ-ਚੰਡੀਗੜ੍ਹ, ਉੱਤਰ ਪ੍ਰਦੇਸ਼, ਛੱਤੀਸਗੜ੍ਹ,ਪੱਛਮੀ ਬੰਗਾਲ ਅਤੇ ਸਿੱਕਮ, ਝਾਰਖੰਡ, ਬਿਹਾਰ,



ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ, ਤੱਟਵਰਤੀ ਅਤੇ ਕਰਨਾਟਕ ਦੇ ਵੱਖ-ਵੱਖ ਸਥਾਨਾਂ ‘ਤੇ ਭਾਰੀ ਬਾਰਿਸ਼ ਦੀ ਸੰਭਾਵਨਾ ਹੈ।



ਦਿੱਲੀ ਦੇ ਨਾਲ ਲੱਗਦੇ ਨੋਇਡਾ, ਗਾਜ਼ੀਆਬਾਦ ਅਤੇ ਫਰੀਦਾਬਾਦ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।