ਉੱਤਰ ਭਾਰਤ ਦੇ ਵਿੱਚ ਤਿੱਖੀ ਗਰਮੀ ਪੈ ਰਹੀ ਹੈ ਅਤੇ ਤਾਪਮਾਨ ਵੀ 45 ਡਿਗਰੀ ਦੇ ਲਾਗੇ-ਤਾਗੇ ਪਹੁੰਚਿਆ ਪਿਆ ਹੈ।

ਅਜਿਹੀ ਗਰਮੀ ਨੇ ਲੋਕਾਂ ਨੂੰ ਪ੍ਰੇਸ਼ਾਨ ਕਰਕੇ ਰੱਖ ਦਿੱਤਾ ਹੈ। ਬੀਤੇ ਦਿਨ ਸ਼ਾਮ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਤੇਜ਼ ਹਵਾਵਾਂ ਨਾਲ ਭਾਰੀ ਬਾਰਿਸ਼ ਹੋਈ।

ਬੀਤੇ ਦਿਨ ਸ਼ਾਮ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਤੇਜ਼ ਹਵਾਵਾਂ ਨਾਲ ਭਾਰੀ ਬਾਰਿਸ਼ ਹੋਈ।

ਪੰਜਾਬ ਦੇ ਕੁੱਝ ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਦੇ ਕੁੱਝ ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਗਿਆ ਹੈ।

ਦਰਅਸਲ, ਅਗਲੇ 5 ਘੰਟੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਲਈ ਭਾਰੀ ਹੋਣ ਦੀ ਉਮੀਦ ਹੈ।

ਮੌਸਮ ਵਿਭਾਗ ਅਨੁਸਾਰ ਅਗਲੇ 5 ਤੋਂ 8 ਘੰਟਿਆਂ ਦੌਰਾਨ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮਲੇਰਕੋਟਲਾ, ਰੂਪਨਗਰ, ਸੰਗਰੂਰ, ਸ਼ਹੀਦ ਭਗਤ ਸਿੰਘ ਨਗਰ ਦੇ ਕੁਝ ਇਲਾਕਿਆਂ 'ਚ ਤੇਜ਼ ਹਵਾਵਾਂ ਦੇ ਨਾਲ-ਨਾਲ ਬਾਰਿਸ਼ ਦੀ ਸੰਭਾਵਨਾ ਹੈ।

ਦਰਅਸਲ, ਦਿੱਲੀ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਰਾਜਸਥਾਨ ਸਮੇਤ ਕਈ ਰਾਜਾਂ ਵਿੱਚ ਮੌਸਮ ਵਿੱਚ ਆਈ ਇਸ ਤਬਦੀਲੀ ਨੇ ਲੋਕਾਂ ਨੂੰ ਰਾਹਤ ਦੇ ਨਾਲ-ਨਾਲ ਮੁਸੀਬਤ ਵੀ ਲਿਆਂਦੀ।

ਜਿੱਥੇ ਇੱਕ ਪਾਸੇ ਮੀਂਹ ਨੇ ਗਰਮੀ ਤੋਂ ਰਾਹਤ ਦਿੱਤੀ, ਉੱਥੇ ਹੀ ਕੁਝ ਇਲਾਕਿਆਂ ਵਿੱਚ ਗੜੇਮਾਰੀ ਨੇ ਫਸਲਾਂ ਨੂੰ ਨੁਕਸਾਨ ਪਹੁੰਚਾਇਆ ਅਤੇ ਜਾਨ-ਮਾਲ ਦਾ ਨੁਕਸਾਨ ਵੀ ਕੀਤਾ।

ਕਈ ਥਾਵਾਂ ‘ਤੇ ਦਰੱਖਤ ਅਤੇ ਕੰਧਾਂ ਡਿੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ।

ਇਸ ਲਈ ਤੇਜ਼ ਹਵਾਵਾਂ ਜਾਂ ਹਨ੍ਹੇਰੀ-ਤੂਫਾਨ 'ਚ ਸਾਵਧਾਨ ਰਹੋ। ਕਿਸੇ ਸੁਰੱਖਿਅਤ ਥਾਂ ਪਹੁੰਚ ਕਿ ਮੌਸਮ ਦੇ ਸ਼ਾਂਤ ਹੋਣ ਦਾ ਇੰਤਜ਼ਾਰ ਕਰੋ। ਤਦ ਤੱਕ ਉਸ ਸਥਾਨ ਤੋਂ ਨਾ ਨਿਕਲੋ।