Punjab-Chandigarh Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਐਕਟਿਵ ਹੈ। ਮੌਸਮ ਵਿਭਾਗ ਨੇ 17 ਅਤੇ 18 ਅਗਸਤ ਨੂੰ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ।

Published by: ABP Sanjha

ਇਸ ਸਮੇਂ ਦੌਰਾਨ, ਜ਼ਿਆਦਾਤਰ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਨਾਲ ਹੀ ਇੱਕ-ਦੋ ਥਾਵਾਂ 'ਤੇ ਭਾਰੀ ਮੀਂਹ, ਗਰਜ-ਤੂਫ਼ਾਨ ਅਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ।

Published by: ABP Sanjha

ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਇਸ ਦੇ ਬਾਵਜੂਦ, ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ 1.1 ਡਿਗਰੀ ਸੈਲਸੀਅਸ ਵਧਿਆ, ਜੋ ਕਿ ਆਮ ਨਾਲੋਂ ਲਗਭਗ 1.7 ਡਿਗਰੀ ਸੈਲਸੀਅਸ ਵੱਧ ਰਿਹਾ।

Published by: ABP Sanjha

ਮੌਸਮ ਵਿਭਾਗ ਦੇ ਅਨੁਸਾਰ, 19 ਤੋਂ 22 ਅਗਸਤ ਦੇ ਵਿਚਕਾਰ ਬਾਰਿਸ਼ ਦੀ ਗਤੀਵਿਧੀ ਘੱਟ ਰਹਿਣ ਦੀ ਉਮੀਦ ਹੈ। ਇਸ ਸਮੇਂ ਦੌਰਾਨ ਕੁਝ ਖੇਤਰਾਂ ਵਿੱਚ ਖਿੰਡ-ਪੁੰਡ ਕੇ ਮੀਂਹ ਪੈ ਸਕਦਾ ਹੈ। ਹਾਲਾਂਕਿ, ਕੋਈ ਖਾਸ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ।

Published by: ABP Sanjha

ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਕਈ ਇਲਾਕਿਆਂ ਵਿੱਚ ਚੰਗੀ ਬਾਰਿਸ਼ ਹੋਈ। ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 40.1 ਮਿਲੀਮੀਟਰ ਮੀਂਹ ਪਿਆ। ਜਲੰਧਰ ਵਿੱਚ ਵੀ 14 ਮਿਲੀਮੀਟਰ, ਰੂਪਨਗਰ ਵਿੱਚ 13 ਮਿਲੀਮੀਟਰ...

Published by: ABP Sanjha

ਪਠਾਨਕੋਟ ਵਿੱਚ 4 ਮਿਲੀਮੀਟਰ, ਪਟਿਆਲਾ ਵਿੱਚ 3.4 ਮਿਲੀਮੀਟਰ, ਲੁਧਿਆਣਾ ਵਿੱਚ 2.8 ਮਿਲੀਮੀਟਰ ਅਤੇ ਮੋਹਾਲੀ ਵਿੱਚ 2 ਮਿਲੀਮੀਟਰ ਮੀਂਹ ਪਿਆ। ਚੰਡੀਗੜ੍ਹ ਵਿੱਚ ਵੀ ਥੋੜ੍ਹੀ ਜਿਹੀ ਬਾਰਿਸ਼ ਹੋਈ।

Published by: ABP Sanjha

ਪੰਜਾਬ ਵਿੱਚ ਐਤਵਾਰ ਨੂੰ ਬਠਿੰਡਾ ਸਭ ਤੋਂ ਗਰਮ ਰਿਹਾ। ਜਿੱਥੇ ਵੱਧ ਤੋਂ ਵੱਧ ਤਾਪਮਾਨ 36.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰੂਪਨਗਰ ਵਿੱਚ 36.3 ਡਿਗਰੀ ਸੈਲਸੀਅਸ, ਪਟਿਆਲਾ ਅਤੇ ਫਿਰੋਜ਼ਪੁਰ ਵਿੱਚ 36.1 ਡਿਗਰੀ ਸੈਲਸੀਅਸ...

Published by: ABP Sanjha

ਜਦੋਂ ਕਿ ਫਰੀਦਕੋਟ ਵਿੱਚ 36 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰਾਤ ਦੇ ਤਾਪਮਾਨ ਵਿੱਚ ਅੰਮ੍ਰਿਤਸਰ ਸਭ ਤੋਂ ਠੰਢਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 22.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Published by: ABP Sanjha

ਜਲੰਧਰ ਵਿੱਚ ਵੱਧ ਤੋਂ ਵੱਧ 32.9 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 24.8 ਡਿਗਰੀ ਸੈਲਸੀਅਸ, ਚੰਡੀਗੜ੍ਹ ਵਿੱਚ 36.2 ਡਿਗਰੀ ਸੈਲਸੀਅਸ ਅਤੇ 25.6 ਡਿਗਰੀ ਸੈਲਸੀਅਸ, ਜਦੋਂ ਕਿ ਮੋਹਾਲੀ ਵਿੱਚ 34.9 ਡਿਗਰੀ ਸੈਲਸੀਅਸ ਅਤੇ 26.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Published by: ABP Sanjha