Punjab Weather Report: ਪੰਜਾਬ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਸੰਘਣੀ ਧੁੰਦ ਦੇ ਚਲਦਿਆਂ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Published by: ABP Sanjha

ਦੱਸ ਦੇਈਏ ਕਿ ਪੰਜਾਬ ਵਿੱਚ ਆਉਂਦੇ ਦਿਨਾਂ ਦੌਰਾਨ ਧੁੰਦ ਅਤੇ ਠੰਡ ਦਾ ਕਹਿਰ ਜਾਰੀ ਰਹੇਗਾ। ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਵੱਲੋਂ ਜਾਰੀ ਜ਼ਿਲ੍ਹੇ-ਵਾਰ ਮੌਸਮੀ ਚੇਤਾਵਨੀ ਮੁਤਾਬਕ 31 ਦਸੰਬਰ 2025 ਤੋਂ 3 ਜਨਵਰੀ 2026 ਤੱਕ...

Published by: ABP Sanjha

ਸੂਬੇ ਦੇ ਕਈ ਹਿੱਸਿਆਂ ਵਿੱਚ ਬਹੁਤ ਸੰਘਣੀ ਧੁੰਦ ਛਾਈ ਰਹਿਣ ਦੀ ਸੰਭਾਵਨਾ ਹੈ, ਜਦਕਿ ਕੁਝ ਜ਼ਿਲ੍ਹਿਆਂ ਵਿੱਚ ਕੋਲਡ ਵੇਵ ਦੀ ਵੀ ਚੇਤਾਵਨੀ ਦਿੱਤੀ ਗਈ ਹੈ।

Published by: ABP Sanjha

ਮੌਸਮ ਵਿਭਾਗ ਅਨੁਸਾਰ 31 ਦਸੰਬਰ ਨੂੰ ਕੁਝ ਪੱਛਮੀ ਅਤੇ ਦੱਖਣੀ ਜ਼ਿਲ੍ਹਿਆਂ ਵਿੱਚ ਚੇਤਾਵਨੀ ਦਾ ਪੱਧਰ ਘਟਣ ਦੀ ਸੰਭਾਵਨਾ ਹੈ, ਪਰ ਮਾਝਾ ਅਤੇ ਦੋਆਬਾ ਖੇਤਰ ਦੇ ਕਈ ਇਲਾਕਿਆਂ ਵਿੱਚ ਧੁੰਦ ਜਾਰੀ ਰਹੇਗੀ।

Published by: ABP Sanjha

ਇਸਦੇ ਨਾਲ ਹੀ ਕੁਝ ਥਾਵਾਂ ’ਤੇ ਸੀਤ ਲਹਿਰ ਦਾ ਅਸਰ ਵੀ ਵੇਖਿਆ ਜਾ ਸਕਦਾ ਹੈ।1 ਅਤੇ 2 ਜਨਵਰੀ 2026 ਨੂੰ ਕੇਂਦਰੀ ਅਤੇ ਉੱਤਰੀ ਪੰਜਾਬ ਵਿੱਚ ਧੁੰਦ ਅਤੇ ਕੋਲਡ ਵੇਵ ਦੀ ਸਥਿਤੀ ਬਣੀ ਰਹਿ ਸਕਦੀ ਹੈ।

Published by: ABP Sanjha

ਇਸ ਤੋਂ ਇਲਾਵਾ ਕੁਝ ਥਾਵਾਂ ’ਤੇ ਬਿਜਲੀ ਲਿਸ਼ਕਣ ਅਤੇ ਹਲਕੀ ਬੂੰਦਾਬਾਂਦੀ ਦੀ ਵੀ ਸੰਭਾਵਨਾ ਜਤਾਈ ਗਈ ਹੈ। 3 ਜਨਵਰੀ ਤੱਕ ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।

Published by: ABP Sanjha

ਖ਼ਾਸ ਕਰਕੇ ਸਵੇਰੇ ਅਤੇ ਰਾਤ ਦੇ ਸਮੇਂ ਵਾਹਨ ਚਲਾਉਂਦੇ ਹੋਏ ਵਧੇਰੇ ਧਿਆਨ ਰੱਖਣ, ਲੋੜ ਪੈਣ ’ਤੇ ਹੀ ਯਾਤਰਾ ਕਰਨ ਅਤੇ ਕੋਲਡ ਵੇਵ ਤੋਂ ਬਚਾਅ ਲਈ ਗਰਮ ਕੱਪੜੇ ਪਹਿਨਣ ਦੀ ਅਪੀਲ ਕੀਤੀ ਗਈ ਹੈ।

Published by: ABP Sanjha

ਮੌਸਮ ਵਿਭਾਗ ਵੱਲੋਂ ‘ਬੀ ਅਪਡੇਟਡ’ ਅਤੇ ‘ਬੀ ਪ੍ਰੀਪੇਅਰਡ’ ਸ਼੍ਰੇਣੀ ਅਧੀਨ ਜਾਰੀ ਕੀਤੀਆਂ ਚੇਤਾਵਨੀਆਂ ਨੂੰ ਗੰਭੀਰਤਾ ਨਾਲ ਲੈਣ ਦੀ ਅਪੀਲ ਕੀਤੀ ਗਈ ਹੈ, ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ।

Published by: ABP Sanjha