Punjab Weather Update: ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਭਿਆਨਕ ਗਰਮੀ ਪੈ ਰਹੀ ਹੈ। ਜਿਸ ਕਾਰਨ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ।

Published by: ABP Sanjha

ਦੱਸ ਦੇਈਏ ਕਿ ਭੱਖਦੀ ਗਰਮੀ ਤੋਂ ਲੋਕਾਂ ਨੂੰ ਜਲਦ ਰਾਹਤ ਮਿਲਣ ਵਾਲੀ ਹੈ। ਦਰਅਸਲ, ਭਾਰਤੀ ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਜ਼ਿਲ੍ਹਾਵਾਰ ਮੌਸਮ ਚੇਤਾਵਨੀ ਅਨੁਸਾਰ ਸੂਬੇ ਵਿੱਚ ਅੱਜ ਤੇ 7 ਜੂਨ ਤੱਕ ਮੌਸਮ 'ਚ ਤਬਦੀਲੀਆਂ ਨਜ਼ਰ ਆ ਸਕਦੀਆਂ ਹਨ।

Published by: ABP Sanjha

ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ ਨਾਲ ਮੀਂਹ ਪੈ ਸਕਦਾ ਹੈ ਅਤੇ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕੁਝ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕਰਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।

Published by: ABP Sanjha

ਜਿਵੇਂ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਰਿਹਾ ਹੈ। ਅੱਜ 7 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤਿੰਨ ਜ਼ਿਲ੍ਹਿਆਂ ਵਿੱਚ ਗਰਜ ਨਾਲ ਤੂਫ਼ਾਨ ਆਉਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

Published by: ABP Sanjha

ਇਸ ਸਮੇਂ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਮੁਕਤਸਰ, ਬਠਿੰਡਾ, ਮਾਨਸਾ, ਰੂਪਨਗਰ ਅਤੇ ਮੋਹਾਲੀ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

Published by: ABP Sanjha

ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਗਰਜ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਮੁਕਾਬਕ 7, 8, 9 ਤੇ 10 ਜੂਨ ਨੂੰ ਪੂਰੇ ਪੰਜਾਬ 'ਚ ਕਿਸੇ ਵੀ ਜ਼ਿਲ੍ਹੇ ਲਈ ਕੋਈ ਚਿਤਾਵਨੀ ਨਹੀਂ ਹੈ।

Published by: ABP Sanjha

ਇਨ੍ਹਾਂ ਦਿਨਾਂ ਦੌਰਾਨ ਪੂਰੇ ਸੂਬੇ ਵਿੱਚ ਮੌਸਮ ਸਥਿਰ ਰਹਿਣ ਦੀ ਉਮੀਦ ਜਤਾਈ ਗਈ ਹੈ। ਇਸਦੇ ਨਾਲ ਹੀ ਜੇਕਰ ਮਾਨਸੂਨ ਆਪਣੀ ਮੌਜੂਦਾ ਰਫ਼ਤਾਰ ਨਾਲ ਜਾਰੀ ਰਿਹਾ ਅਤੇ ਹਾਲਾਤ ਅਨੁਕੂਲ ਰਹੇ...

Published by: ABP Sanjha

...ਤਾਂ ਇਹ 20 ਤੋਂ 25 ਜੂਨ ਦੇ ਵਿਚਕਾਰ ਪੰਜਾਬ ਵਿੱਚ ਦਾਖਲ ਹੋ ਸਕਦਾ ਹੈ। ਇਸ ਸਾਲ ਪੰਜਾਬ ਵਿੱਚ ਮੌਨਸੂਨ ਦੀ ਬਾਰਿਸ਼ ਆਮ ਨਾਲੋਂ 8 ਤੋਂ 10 ਪ੍ਰਤੀਸ਼ਤ ਘੱਟ ਰਹਿਣ ਦੀ ਉਮੀਦ ਹੈ।

Published by: ABP Sanjha

ਪ੍ਰੀ-ਮੌਨਸੂਨ ਗਤੀਵਿਧੀਆਂ ਜੂਨ ਦੇ ਅੱਧ ਵਿੱਚ ਸ਼ੁਰੂ ਹੋ ਸਕਦੀਆਂ ਹਨ। ਇਸ ਸਮੇਂ ਦੌਰਾਨ, ਕਈ ਜ਼ਿਲ੍ਹਿਆਂ ਵਿੱਚ ਗਰਜ-ਤੂਫ਼ਾਨ ਅਤੇ ਮੀਂਹ ਪੈਣ ਦੀ ਉਮੀਦ ਹੈ।

Published by: ABP Sanjha