Weather Update: ਪੂਰੇ ਉੱਤਰੀ ਭਾਰਤ ਦਾ ਮੌਸਮ ਅਚਾਨਕ ਬਦਲਣ ਤੋਂ ਬਾਅਦ ਲੋਕਾਂ ਨੂੰ ਭੱਖਦੀ ਗਰਮੀ ਤੋਂ ਰਾਹਤ ਮਿਲੀ ਹੈ। ਦੱਸ ਦੇਈਏ ਕਿ ਤੂਫਾਨ ਅਤੇ ਬਾਰਿਸ਼ ਕਾਰਨ ਕਈ ਥਾਵਾਂ ਤੇ ਨੁਕਸਾਨ ਵੀ ਹੋਇਆ।

Published by: ABP Sanjha

ਹਾਲਾਂਕਿ ਹੀਟਵੇਵ ਤੋਂ ਰਾਹਤ ਮਿਲਣ ਤੋਂ ਬਾਅਦ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲੇ। ਨਾਲ ਹੀ ਆਸਮਾਨ ਵਿਚ ਬੱਦਲ ਛਾਏ ਰਹਿਣ ਅਤੇ ਮੌਸਮ ਦੇ ਬਦਲੇ ਮਿਜ਼ਾਜ ਕਾਰਨ ਤਾਪਮਾਨ ਵਿਚ ਲਗਭਗ 6 ਡਿਗਰੀ ਦੀ ਵੱਡੀ ਗਿਰਾਵਟ ਦਰਜ ਕੀਤੀ ਗਈ।

Published by: ABP Sanjha

ਇਸ ਨਾਲ ਲੋਕਾਂ ਨੇ ਗਰਮੀ ਤੋਂ ਕੁਝ ਰਾਹਤ ਮਹਿਸੂਸ ਕੀਤੀ ਅਤੇ ਬਾਜ਼ਾਰਾਂ ਤੇ ਜਨਤਕ ਥਾਵਾਂ ’ਤੇ ਵੀ ਚਹਿਲ-ਪਹਿਲ ਪਹਿਲਾਂ ਦੇ ਮੁਕਾਬਲੇ ਵਧੀ ਨਜ਼ਰ ਆਈ।

Published by: ABP Sanjha

ਦੱਸ ਦੇਈਏ ਕਿ ਆਉਣ ਵਾਲੇ ਦਿਨਾਂ ਲਈ ਮੌਸਮ ਵਿਭਾਗ ਨੇ ਵੱਡੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਵਿਚ 3 ਦਿਨ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।

Published by: ABP Sanjha

ਤਾਜ਼ਾ ਜਾਣਕਾਰੀ ਮੁਤਾਬਕ ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 3 ਜੂਨ ਤੱਕ ਮੌਸਮ ਦੀ ਤਾਜ਼ਾ ਅਪਡੇਟ ਸਾਂਝੀ ਕੀਤੀ ਹੈ। ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਮੁਤਾਬਕ ਅੱਜ ਪੰਜਾਬ ਵਿਚ ਭਾਰੀ ਬਾਰਿਸ਼ ਦਾ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

Published by: ABP Sanjha

ਮੌਸਮ ਵਿਭਾਗ ਨੇ 30 ਮਈ ਨੂੰ ਪੰਜਾਬ ਦੇ ਕਈ ਇਲਾਕਿਆਂ ਵਿਚ ਗਰਜ-ਚਮਕ, ਤੇਜ਼ ਹਵਾਵਾਂ ਚੱਲਣ, ਹਨੇਰੀ ਅਤੇ ਕੁਝ ਥਾਵਾਂ ’ਤੇ ਗੜੇਮਾਰੀ ਦੀ ਸੰਭਾਵਨਾ ਪ੍ਰਗਟਾਈ ਹੈ।

Published by: ABP Sanjha

ਮੌਸਮ ਵਿਭਾਗ ਵੱਲੋਂ 31 ਮਈ ਅਤੇ ਇਕ ਜੂਨ ਲਈ ਕੀਤੀ ਗਈ ਭਵਿੱਖਬਾਣੀ ਮੁਤਾਬਕ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਹੈ।

Published by: ABP Sanjha

1 ਜੂਨ ਤੋਂ ਫਿਰ ਮੌਸਮ ਵਿਚ ਬਦਲਾਅ ਵੇਖਣ ਨੂੰ ਮਿਲੇਗਾ ਅਤੇ ਗਰਮੀ ਹੋਣ ਕਾਰਨ ਤਾਪਮਾਨ ਵਿੱਚ ਵਾਧਾ ਹੋਵੇਗਾ। ਇਸੇ ਤਰ੍ਹਾਂ 2 ਅਤੇ 3 ਜੂਨ ਨੂੰ ਮੌਸਮ ਪੂਰੀ ਤਰ੍ਹਾਂ ਖ਼ੁਸ਼ਕ ਰਹੇਗਾ।

Published by: ABP Sanjha

ਫਿਲਹਾਲ ਇਨ੍ਹਾਂ ਦੋ ਦਿਨਾਂ ਲਈ ਵਿਭਾਗ ਨੇ ਸੂਬੇ ਵਿਚ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਹੈ। ਹੁਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਸੰਗਰੂਰ, ਬਰਨਾਲਾ, ਲੁਧਿਆਣਾ ਪਟਿਆਲਾ ਵਿਚ ਯੈਲੋ ਅਲਰਟ ਰਹੇਗਾ।

Published by: ABP Sanjha

ਇਸ ਦੇ ਨਾਲ ਹੀ ਹਨ੍ਹੇਰੀ-ਤਫ਼ਾਨ ਦੇ ਨਾਲ-ਨਾਲ 50-60 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਥੇ ਦੱਸ ਦੇਈਏ ਕਿ ਜਲੰਧਰ ਦਾ ਵੱਧ ਤੋਂ ਵੱਧ ਤਾਪਮਾਨ ਲਗਭਗ 38 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ...

Published by: ABP Sanjha