Malerkotla News: ਪੰਜਾਬ ਵਿੱਚ ਜਨਵਰੀ ਮਹੀਨੇ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਛੁੱਟੀਆਂ ਦੀ ਭਰਮਾਰ ਰਹੀ। ਹਾਲਾਂਕਿ 14 ਜਨਵਰੀ ਤੋਂ ਸਾਰੇ ਸਕੂਲ ਖੁੱਲ੍ਹ ਗਏ ਹਨ।

Published by: ABP Sanjha

ਇਸ ਵਿਚਾਲੇ ਹੁਣ ਵਿਦਿਆਰਥੀਆਂ ਲਈ ਖਾਸ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਮਾਲੇਰਕੋਟਲਾ 'ਚ 17 ਜਨਵਰੀ ਦਿਨ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Published by: ABP Sanjha

ਦਰਅਸਲ, ਡਿਪਟੀ ਕਮਿਸ਼ਨਰ ਵਿਰਾਜ ਐੱਸ. ਤਿੜਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਸੀ ਕਿ ਦੇਸ਼ ਦੀ ਆਜ਼ਾਦੀ ਖ਼ਾਤਰ ਸ਼ਹੀਦੀਆਂ ਪਾਉਣ ਵਾਲੇ 66 ਨਾਮਧਾਰੀ ਸਿੰਘਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਜ਼ਿਲ੍ਹਾ ਮਾਲੇਰਕੋਟਲਾ ਵਿਖੇ...

Published by: ABP Sanjha

...ਮਿਤੀ 17 ਜਨਵਰੀ ਨੂੰ ਕੂਕਾ ਸ਼ਹੀਦੀ ਦਿਵਸ ਨੂੰ ਬਤੌਰ ਰਾਜ ਪੱਧਰੀ ਸਮਾਗਮ ਮਨਾਇਆ ਜਾ ਰਿਹਾ ਹੈ। ਇਸ ਲਈ ਉਨ੍ਹਾਂ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਮਿਤੀ 17 ਜਨਵਰੀ ਦਿਨ ਸ਼ਨੀਵਾਰ ਨੂੰ...

Published by: ABP Sanjha

ਜ਼ਿਲ੍ਹੇ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿੱਦਿਅਕ ਅਦਾਰਿਆਂ, ਬੈਂਕਾਂ ਆਦਿ 'ਚ ਛੁੱਟੀ ਦਾ ਐਲਾਨ ਕੀਤਾ, ਤਾਂ ਜੋ ਲੋਕ ਇਸ ਸਮਾਰੋਹ 'ਚ ਹਿੱਸਾ ਲੈ ਸਕਣ।

Published by: ABP Sanjha

ਉਨ੍ਹਾਂ ਕਿਹਾ ਕਿ ਇਹ ਹੁਕਮ ਵਿੱਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਨ੍ਹਾਂ 'ਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ‘ਤੇ ਲਾਗੂ ਨਹੀਂ ਹੋਣਗੇ।

Published by: ABP Sanjha