IMD ਨੇ ਆਉਣ ਵਾਲੇ ਕੁਝ ਦਿਨਾਂ ਲਈ ਕਈ ਰਾਜਾਂ ਵਿਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ।



ਇਸ ਦੌਰਾਨ ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਅਗਲੇ 6 ਦਿਨਾਂ ਤੱਕ ਪੂਰੇ ਸੂਬੇ ਵਿਚ ਮੌਸਮ ਖ਼ਰਾਬ ਹੋਣ ਵਾਲਾ ਹੈ।



3 ਅਗਸਤ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਇਸ ਸਬੰਧੀ 9 ਜ਼ਿਲ੍ਹਿਆਂ ਵਿਚ ਅਲਰਟ ਜਾਰੀ ਕੀਤਾ ਗਿਆ ਹੈ।



ਹਰਿਆਣਾ ਅਤੇ ਪੰਜਾਬ ਵਿਚ ਵੀ 31 ਜੁਲਾਈ ਤੱਕ ਜ਼ਿਆਦਾਤਰ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ।



ਇਸ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।



30 ਜੁਲਾਈ ਨੂੰ ਆਈਐਮਡੀ ਨੇ ਹਿਮਾਚਲ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।



ਜਦੋਂ ਕਿ 31 ਜੁਲਾਈ ਨੂੰ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।



ਮੌਸਮ ਵਿਗਿਆਨ ਕੇਂਦਰ ਨੇ ਲੋਕਾਂ ਨੂੰ ਨਦੀਆਂ ਅਤੇ ਨਾਲਿਆਂ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ।



ਦੱਸ ਦਈਏ ਕਿ ਹਿਮਾਚਲ ਪ੍ਰਦੇਸ਼ ਵਿੱਚ 27 ਜੂਨ ਨੂੰ ਮਾਨਸੂਨ ਪਹੁੰਚ ਗਿਆ ਸੀ। ਮੌਸਮ ਵਿਭਾਗ ਮੁਤਾਬਕ ਹੁਣ ਤੱਕ ਮਾਨਸੂਨ ਦੀ ਬਾਰਿਸ਼ ਆਮ ਨਾਲੋਂ 33 ਫੀਸਦੀ ਘੱਟ ਹੋਈ ਹੈ।



ਚੰਡੀਗੜ੍ਹ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਵਿੱਚ 31 ਜੁਲਾਈ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।