ਇਸ ਸਾਲ ਮਾਨਸੂਨ ਨੇ ਦੇਸ਼ ਭਰ 'ਚ ਰਿਕਾਰਡ ਮੀਂਹ ਪਾਇਆ।



ਹਾਲਾਂਕਿ ਕੁਝ ਥਾਵਾਂ 'ਤੇ ਮੀਂਹ ਦੀ ਰਫ਼ਤਾਰ ਹੌਲੀ ਹੋ ਗਈ ਹੈ, ਪਰ ਮੌਸਮ ਵਿਭਾਗ ਨੇ 20 ਤੋਂ 24 ਸਤੰਬਰ ਲਈ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।



ਉੱਤਰ-ਪੱਛਮੀ ਭਾਰਤ ਵਿੱਚ ਪਿਛਲੇ ਕੁਝ ਦਿਨਾਂ ਤੋਂ ਮਾਨਸੂਨ ਦੀ ਰਫ਼ਤਾਰ ਹੌਲੀ ਹੋ ਗਈ ਸੀ ਪਰ ਹੁਣ ਇਹ ਵਾਪਸ ਜਾਣ ਲਈ ਤਿਆਰ ਹੈ।



ਰਾਜਸਥਾਨ, ਦਿੱਲੀ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਉੱਤਰਾਖੰਡ, ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ 'ਚ 20 ਸਤੰਬਰ ਤੋਂ 24 ਸਤੰਬਰ ਤੱਕ ਭਾਰੀ ਮੀਂਹ ਦੀ ਉਮੀਦ ਹੈ।



ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਵੀ ਹੋ ਸਕਦੀ ਹੈ। ਲੋਕਾਂ ਨੂੰ ਤੇਜ਼ ਹਵਾਵਾਂ ਅਤੇ ਸੰਭਾਵਿਤ ਹੜ੍ਹਾਂ ਲਈ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ।



ਉੱਤਰ-ਪੂਰਬੀ ਭਾਰਤ ਦੇ ਮੇਘਾਲਿਆ, ਮਨੀਪੁਰ, ਮਿਜ਼ੋਰਮ, ਅਰੁਣਾਚਲ ਪ੍ਰਦੇਸ਼, ਤ੍ਰਿਪੁਰਾ ਅਤੇ ਨਾਗਾਲੈਂਡ ਵਿੱਚ ਮਾਨਸੂਨ ਗਤੀਵਿਧੀ ਮਜ਼ਬੂਤ ​​ਬਣੀ ਹੋਈ ਹੈ।



ਮੌਸਮ ਵਿਭਾਗ ਨੇ 20 ਤੋਂ 24 ਸਤੰਬਰ ਦੇ ਵਿਚਕਾਰ ਇਨ੍ਹਾਂ ਸੂਬਿਆਂ ਦੇ ਕੁਝ ਖੇਤਰਾਂ ਵਿੱਚ ਭਾਰੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਹੈ।



ਇਸ ਸਮੇਂ ਦੌਰਾਨ ਤੇਜ਼ ਹਵਾਵਾਂ ਦੇ ਨਾਲ-ਨਾਲ ਬੂੰਦਾਬਾਂਦੀ ਵੀ ਹੋਣ ਦੀ ਸੰਭਾਵਨਾ ਹੈ।



ਮਹਾਰਾਸ਼ਟਰ ਅਤੇ ਗੋਆ ਦੇ ਕੁਝ ਜ਼ਿਲ੍ਹਿਆਂ 'ਚ ਵੀ 20 ਤੋਂ 24 ਸਤੰਬਰ ਦੌਰਾਨ ਜੰਮ ਕੇ ਬੱਦਲ ਵਰ੍ਹਣਗੇ।



ਕੁਝ ਜ਼ਿਲ੍ਹਿਆਂ 'ਚ ਹਲਕੀ ਬਾਰਿਸ਼ ਦਾ ਵੀ ਅਨੁਮਾਨ ਹੈ। ਇਥੇ ਵੀ ਮੌਸਮ ਵਿਭਾਗ ਨੇ ਤੇਜ਼ ਹਵਾਵਾਂ ਅਤੇ ਬਾਰਿਸ਼ ਨੂੰ ਲੈ ਕੇ ਸਾਵਧਾਨੀ ਵਰਤਨ ਦੀ ਸਲਾਹ ਦਿੱਤੀ ਹੈ।