ਪੰਜਾਬ 'ਚ ਮੁੜ ਆਸਮਾਨੋਂ ਅੱਗ ਵਰ੍ਹਨ ਲੱਗੀ ਹੈ।



ਲੋਕਾਂ ਨੂੰ ਅਗਲੇ ਚਾਰ ਦਿਨਾਂ ਤੱਕ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ।



ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਚਾਰ ਡਿਗਰੀ ਦਾ ਵਾਧਾ ਹੋ ਸਕਦਾ ਹੈ



ਅੱਜ ਮੌਸਮ ਵਿਭਾਗ ਨੇ 12 ਜ਼ਿਲ੍ਹਿਆਂ ਲਈ ਯੈਲੋ ਅਲਰਟ



ਅੱਠ ਜ਼ਿਲ੍ਹਿਆਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ।



ਮੌਸਮ ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਮੋਗਾ, ਪਟਿਆਲਾ, ਮੋਹਾਲੀ, ਮਲੇਰਕੋਟਲਾ



ਤੇ ਫਤਿਹਗੜ੍ਹ ਲਈ ਹੀਟ ਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।



ਜਦਕਿ ਸੰਗਰੂਰ, ਮਾਨਸਾ, ਬਰਨਾਲਾ, ਲੁਧਿਆਣਾ, ਬਠਿੰਡਾ, ਮੁਕਤਸਰ, ਫਰੀਦਕੋਟ, ਫਾਜ਼ਿਲਕਾ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ



ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 1.0 ਡਿਗਰੀ ਦਾ ਵਾਧਾ ਹੋਇਆ ਹੈ



ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਹੁਣ 40 ਡਿਗਰੀ ਨੂੰ ਪਾਰ ਕਰ ਗਿਆ ਹੈ।