ਪਿਛਲੇ ਢਾਈ ਸਾਲਾਂ ਵਿੱਚ ਕਈ ਵੱਡੀਆਂ ਨਾਮੀ ਕੰਪਨੀਆਂ ਨੇ ਪੰਜਾਬ ਵਿੱਚ ਨਿਵੇਸ਼ ਕੀਤਾ ਹੈ।

Published by: ਗੁਰਵਿੰਦਰ ਸਿੰਘ

ਪੰਜਾਬ ਵਿੱਚ ਸਿਰਫ਼ 30 ਮਹੀਨਿਆਂ ਵਿੱਚ 86000 ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ।

ਜਿਸ ਕਾਰਨ ਕਰੀਬ 3,92,540 ਨੌਜਵਾਨ ਲੜਕੇ-ਲੜਕੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ।



ਇਹ ਦਾਅਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਪਾਕੇ ਕੀਤਾ ਹੈ।



ਮੁੱਖ ਮੰਤਰੀ ਨੇ ਕਿਹਾ ਕਿ ਵਪਾਰ ਦੇ ਨਾਲ ਨਾਲ ਅਸੀਂ ਰੁਜ਼ਗਾਰ ਨੂੰ ਵੀ ਅਹਿਮੀਅਤ ਦੇ ਰਹੇ ਹਾਂ।



ਕੰਪਨੀਆਂ ਅੱਗੇ ਸਾਡੀ ਇੱਕੋ ਇੱਕ ਸ਼ਰਤ ਹੁੰਦੀ ਹੈ ਕਿ ਸਾਡੇ ਪਿੰਡਾਂ-ਸ਼ਹਿਰਾਂ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਵੋ।



ਸਾਡੀ ਸਰਕਾਰ ਉਦਯੋਗਪਤੀਆਂ ਨੂੰ ਨਿਵੇਸ਼ ਤੇ ਵਪਾਰ ਲਈ ਚੰਗਾ ਮਾਹੌਲ ਦੇ ਰਹੀ ਹੈ।

Published by: ਗੁਰਵਿੰਦਰ ਸਿੰਘ

ਪੰਜਾਬ 'ਚ ਵਪਾਰ ਨੂੰ ਵਧਾਉਣ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਸਾਡੀ ਸਰਕਾਰ ਵਚਨਬੱਧ ਹੈ।