ਪੰਜਾਬ ਦੇ ਮੌਸਮ ਨੇ ਰੁੱਖ ਬਦਲ ਲਿਆ ਹੈ।

ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਲਈ ਕੋਈ ਵੀ ਖ਼ਤਰੇ ਦੀ ਗੱਲ ਨਹੀਂ ਹੈ। ਯਾਨੀ ਕਿ ਅਗਲੇ ਦਿਨਾਂ ਵਿੱਚ ਥੌੜਾ-ਬਹੁਤ ਮੀਂਹ ਪੈਣ ਦੀ ਸੰਭਾਵਨਾ ਹੈ।

ਇਸ ਦੌਰਾਨ ਮੌਸਮ ਵਿਭਾਗ ਵੱਲੋਂ ਪੰਜਾਬ ਲਈ ਅਗਲੇ ਪੰਜ ਦਿਨਾਂ ਦਾ ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਸਾਂਝੀ ਕੀਤੀ ਗਈ ਹੈ।

ਅੱਜ ਸੂਬੇ ਦੇ ਕਈ ਹਿੱਸਿਆਂ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਪਿਛਲੇ ਕੁਝ ਦਿਨਾਂ ਤੋਂ ਲੋਕਾਂ ਨੂੰ ਰਾਹਤ ਜ਼ਰੂਰੀ ਮਿਲੀ ਹੈ।

Published by: ਏਬੀਪੀ ਸਾਂਝਾ

ਇਸ ਦੌਰਾਨ ਮੌਸਮ ਵਿਭਾਗ 11 ਸਤੰਬਰ ਤੋਂ 15 ਸਤੰਬਰ ਤੱਕ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ

ਜਦਕਿ ਵੱਡੇ ਹਿੱਸੇ ਵਿੱਚ ਸੁੱਕਾ ਮੌਸਮ ਰਹੇਗਾ ਅੱਜ ਤੋਂ 13 ਸਤੰਬਰ ਤੱਕ ਪਠਾਨਕੋਟ, ਗੁਰਦਾਸਪੁਰ, ਹੋਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ. ਨਗਰ



ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ।



ਉੱਥੇ ਹੀ 14 ਸਤੰਬਰ ਨੂੰ ਮੁੱਖ ਤੌਰ 'ਤੇ ਪਠਾਨਕੋਟ ਅਤੇ ਗੁਰਦਾਸਪੁਰ ਇਲਾਕਿਆਂ ਵਿੱਚ ਹੀ ਮੀਂਹ ਦੇ ਅਸਾਰ ਹਨ।



ਮੌਸਮ ਵਿਭਾਗ ਵੱਲੋਂ 15 ਸਤੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਹੋਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ. ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ 'ਚ ਮੀਂਹ ਦੀ ਸੰਭਾਵਨਾ ਦੱਸੀ ਹੈ

ਹਾਲਾਂਕਿ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਵਿੱਚ ਅਗਲੇ ਕੁਝ ਦਿਨਾਂ ਦੌਰਾਨ ਕੋਈ ਵੱਡੀ ਮੀਂਹ ਦੀ ਸੰਭਾਵਨਾ ਨਹੀਂ ਹੈ।