ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ ਸਾਹਮਣੇ ਆਈ ਹੈ।

ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।

ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ 12 ਸਤੰਬਰ ਤੋਂ ਲੈ ਕੇ 16 ਸਤੰਬਰ ਤੱਕ ਬਾਰਿਸ਼ ਨੂੰ ਲੈ ਕੇ ਵੱਡੀ ਭਵਿੱਖਬਾਣੀ ਕੀਤੀ ਗਈ ਹੈ।

Published by: ਏਬੀਪੀ ਸਾਂਝਾ

ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ 'ਚ ਸੂਬੇ ਦੇ ਉੱਤਰੀ ਅਤੇ ਪੂਰਬੀ ਇਲਾਕਿਆਂ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ

ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ 'ਚ ਸੂਬੇ ਦੇ ਉੱਤਰੀ ਅਤੇ ਪੂਰਬੀ ਇਲਾਕਿਆਂ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ

ਜਦਕਿ ਦੱਖਣੀ ਅਤੇ ਪੱਛਮੀ ਪੰਜਾਬ ਵਿੱਚ ਮੌਸਮ ਸੁੱਕਾ ਰਹੇਗਾ। 12 ਸਤੰਬਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ

ਜਦਕਿ ਦੱਖਣੀ ਅਤੇ ਪੱਛਮੀ ਪੰਜਾਬ ਵਿੱਚ ਮੌਸਮ ਸੁੱਕਾ ਰਹੇਗਾ। 12 ਸਤੰਬਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ

ਵਿੱਚ ਬਾਰਿਸ਼ ਦੀ ਸੰਭਾਵਨਾ ਹੈ। 13 ਸਤੰਬਰ ਨੂੰ ਬਾਰਿਸ਼ ਦਾ ਦਾਇਰਾ ਹੋਰ ਵਧੇਗਾ ਅਤੇ ਇਸ ਦੌਰਾਨ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ

ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਉਥੇ ਹੀ 14 ਸਤੰਬਰ ਲਈ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਵਿਚ ਅੰਮ੍ਰਿਤਸਰ, ਕਪੂਰਥਲਾ, ਪਠਾਨਕੋਟ, ਗੁਰਦਾਸਪੁਰ

ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਪਟਿਆਲਾ, ਫਤਿਹਗੜ੍ਹ ਸਾਹਿਬ ਵਿੱਚ ਵੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।

ਇਸ ਤੋਂ ਬਾਅਦ 15 ਅਤੇ 16 ਸਤੰਬਰ ਨੂੰ ਬਾਰਿਸ਼ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।

Published by: ਏਬੀਪੀ ਸਾਂਝਾ