ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 2.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।



ਮੌਸਮ ਵਿਭਾਗ ਨੇ ਅੱਜ ਸਵੇਰੇ 9 ਵਜੇ ਤੱਕ ਬੁਢਲਾਡਾ, ਸਰਦੂਲਗੜ੍ਹ, ਲਹਿਰਾ, ਮਾਨਸਾ, ਸੁਨਾਮ, ਮੂਨਕ, ਤਲਬੰਡੀ ਸਾਬੋ ਵਿੱਚ ਦਰਮਿਆਨੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ



ਇਸ ਦੌਰਾਨ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਬਿਜਲੀ ਵੀ ਚਮਕੇਗੀ।



ਇਸ ਤੋਂ ਇਲਾਵਾ ਸੰਗਰੂਰ, ਬਰਨਾਲਾ, ਤਪਾ, ਧੂਰੀ, ਮੂਨਕ, ਸਮਾਣਾ, ਪਟਿਆਲਾ, ਨਾਭਾ, ਮਲੋਟ, ਬਠਿੰਡਾ ਅਤੇ ਰਾਜਪੁਰਾ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।



ਮੌਸਮ ਵਿਭਾਗ ਵੱਲੋਂ ਅੱਜ ਸੂਬੇ ਦੇ ਚਾਰ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।



ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਸ਼ਾਮਲ ਹਨ।



ਇੱਥੇ ਭਾਰੀ ਮੀਂਹ ਦੀ ਸੰਭਾਵਨਾ ਹੈ। ਸੂਬੇ ਵਿੱਚ ਸਭ ਤੋਂ ਵੱਧ ਮੀਂਹ ਪਟਿਆਲਾ ਵਿੱਚ ਦਰਜ ਕੀਤਾ ਗਿਆ, ਫ਼ਿਰੋਜ਼ਪੁਰ ਵਿੱਚ 6.5 ਮਿਲੀਲੀਟਰ,



ਮੋਗਾ ਵਿੱਚ 0.5 ਮਿਲੀਲੀਟਰ, ਮੁਹਾਲੀ ਵਿੱਚ 8.0 ਮਿਲੀਲੀਟਰ ਅਤੇ ਪਟਿਆਲਾ ਵਿੱਚ 12.5 ਮਿਲੀਲੀਟਰ ਮੀਂਹ ਦਰਜ ਕੀਤਾ ਗਿਆ।



ਲੁਧਿਆਣਾ ਚ ਬੀਤੀ ਸ਼ਾਮ ਵੱਧ ਤੋਂ ਵੱਧ ਤਾਪਮਾਨ 31.4 ਡਿਗਰੀ ਦਰਜ ਕੀਤਾ ਗਿਆ।



ਬੱਦਲਵਾਈ ਰਹੇਗੀ। ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਤਾਪਮਾਨ 24 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।