ਪੰਜਾਬ 'ਚ ਹੋ ਰਹੀ ਤੇਜ਼ ਬਾਰਿਸ਼ ਅਤੇ ਡੈਂਮਾਂ ਤੋਂ ਛੱਡੇ ਜਾ ਰਹੇ ਪਾਣੀ ਕਾਰਨ ਰਾਜ ਦੇ 7 ਜ਼ਿਲ੍ਹਿਆਂ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ।

150 ਤੋਂ ਵੱਧ ਪਿੰਡ ਹੜ੍ਹ ਦੀ ਚਪੇਟ ਵਿੱਚ ਆ ਚੁੱਕੇ ਹਨ।ਪੰਜਾਬ 'ਚ ਲਗਾਤਾਰ ਹੋਈ ਬਰਸਾਤ ਕਾਰਨ ਹਾਲਾਤ ਵਿਗੜਦੇ ਜਾ ਰਹੇ ਹਨ।

ਜ਼ਿਆਦਾਤਰ ਡੈਮਾਂ ਵਿਚ ਪਾਣੀ ਦਾ ਪੱਧਰ ਵੱਧਣ ਕਾਰਨ ਫਲੱਡ ਗੇਟ ਖੋਲ੍ਹਣੇ ਪਏ ਹਨ, ਜਿਸ ਕਾਰਨ ਬਹੁਤ ਸਾਰੇ ਪਿੰਡਾਂ ਵਿਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ।

ਇਸ ਵਿਚਾਲੇ ਮੌਸਮ ਵਿਭਾਗ ਨੇ ਸੂਬੇ ਵਿਚ ਮੀਂਹ ਨੂੰ ਲੈ ਕੇ ਨਵੀਂ ਅਪਡੇਟ ਦਿੱਤੀ ਹੈ।

IMD ਮੁਤਾਬਕ ਸੂਬੇ ਵਿਚ 1 ਸਤੰਬਰ ਤਕ ਬਾਰਿਸ਼ ਦਾ ਦੌਰ ਜਾਰੀ ਰਹਿ ਸਕਦਾ ਹੈ।

IMD ਮੁਤਾਬਕ ਸੂਬੇ ਵਿਚ 1 ਸਤੰਬਰ ਤਕ ਬਾਰਿਸ਼ ਦਾ ਦੌਰ ਜਾਰੀ ਰਹਿ ਸਕਦਾ ਹੈ।

ਹਾਲਾਂਕਿ ਅੱਜ ਸਵੇਰ ਤੋਂ ਕਈ ਇਲਾਕਿਆਂ ਵਿਚ ਸੂਰਜ ਦੀ ਲੁਕਣ-ਮੀਚੀ ਜਾਰੀ ਹੈ, ਪਰ ਵਿਚੋਂ-ਵਿਚੋਂ ਬੂੰਦਾ-ਬਾਂਦੀ ਵੀ ਹੋ ਰਹੀ ਹੈ।

ਬੀਤੇ ਕੱਲ੍ਹ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਵਿਭਾਗ ਵੱਲੋਂ ਜਾਰੀ ਕੀਤੇ ਰੈੱਡ ਅਲਰਟ ਨੂੰ ਫਿਲਹਾਲ ਖ਼ਤਮ ਕਰ ਦਿੱਤਾ ਗਿਆ ਹੈ

ਅੱਜ ਤਿੰਨ ਜ਼ਿਲ੍ਹਿਆਂ 'ਚ ਯੈਲੋ ਅਲਰਟ ਤੋਂ ਇਲਾਵਾ ਕਿਤੇ ਵੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ।

ਅੱਜ ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ਵਿਚ ਮੀਂਹ-ਹਨੇਰੀ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ

ਅੱਜ ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ਵਿਚ ਮੀਂਹ-ਹਨੇਰੀ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ

ਉੱਥੇ ਹੀ ਬਾਕੀ ਸਾਰੇ ਜ਼ਿਲ੍ਹਿਆਂ ਵਿਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ ਅਗਲੇ ਦਿਨਾਂ 'ਚ ਮੀਂਹ ਦਾ ਸਭ ਤੋਂ ਵੱਧ ਅਸਰ ਮਾਝੇ ‘ਚ ਰਹੇਗਾ।

ਦੋਆਬੇ ਦੇ ਕਈ ਜ਼ਿਲ੍ਹਿਆਂ ਲਈ ਵੀ ਬਾਰਿਸ਼ ਅਲਰਟ ਜਾਰੀ ਕੀਤਾ ਗਿਆ ਹੈ।

ਮਾਲਵੇ ਦੇ ਜ਼ਿਆਦਾਤਰ ਇਲਾਕਿਆਂ ‘ਚ ਹਲਕੀ ਬਾਰਿਸ਼ ਹੋਵੇਗੀ, ਪਰ ਉਥੇ ਅਲਰਟ ਨਹੀਂ ਹੈ।

ਮਾਲਵੇ ਦੇ ਜ਼ਿਆਦਾਤਰ ਇਲਾਕਿਆਂ ‘ਚ ਹਲਕੀ ਬਾਰਿਸ਼ ਹੋਵੇਗੀ, ਪਰ ਉਥੇ ਅਲਰਟ ਨਹੀਂ ਹੈ।