ਰੂਪਨਗਰ ਦੀ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਪੂਜਾ ਸਿਆਲ ਗਰੇਵਾਲ ਨੇ ਪੰਜਾਬ ਆਬਕਾਰੀ ਐਕਟ, 1954 ਦੇ ਅਧੀਨ

ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਹੋਇਆਂ ਹੁਕਮ ਜਾਰੀ ਕੀਤੇ ਹਨ ਕਿ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਦੌਰਾਨ

Published by: ਏਬੀਪੀ ਸਾਂਝਾ

ਸ੍ਰੀ ਅਨੰਦਪੁਰ ਸਾਹਿਬ ਦੇ 3 ਕਿਲੋਮੀਟਰ ਦੇ ਘੇਰੇ ਵਿੱਚ ਆਉਣ ਵਾਲੇ ਸਾਰੇ ਸ਼ਰਾਬ ਦੇ ਠੇਕੇ 29 ਨਵੰਬਰ, 2025 ਤੱਕ ਬੰਦ ਰਹਿਣਗੇ

Published by: ਏਬੀਪੀ ਸਾਂਝਾ

ਇਸ ਦੌਰਾਨ ਸਾਰੇ ਸ਼ਰਾਬ ਦੇ ਠੇਕਿਆਂ/ਅਹਾਤਿਆਂ, ਸ਼ਰਾਬ ਭੰਡਾਰਾਂ, ਹੋਟਲਾਂ ਆਦਿ ਵਿੱਚ ਸ਼ਰਾਬ ਦੀ ਖਪਤ 'ਤੇ ਪੂਰਨ ਪਾਬੰਦੀ ਹੋਵੇਗੀ

Published by: ਏਬੀਪੀ ਸਾਂਝਾ

ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ 21 ਤੋਂ 29 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ

Published by: ਏਬੀਪੀ ਸਾਂਝਾ

ਅਤੇ ਸ੍ਰੀ ਕੀਰਤਪੁਰ ਸਾਹਿਬ ਵਿੱਚ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ

Published by: ਏਬੀਪੀ ਸਾਂਝਾ

ਇਸ ਸਮਾਗਮ ਵਿੱਚ ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਸ਼ਾਮਲ ਹੋਣਗੇ

Published by: ਏਬੀਪੀ ਸਾਂਝਾ

ਉਨ੍ਹਾਂ ਕਿਹਾ ਕਿ ਸ਼ਰਾਬ ਦੇ ਨਸ਼ੇ ਵਿੱਚ ਅਜਿਹੇ ਧਾਰਮਿਕ ਸਮਾਗਮਾਂ ਵਿੱਚ ਆਉਣ ਵਾਲੇ ਲੋਕ ਸ਼ਰਧਾਲੂਆਂ ਦੀਆਂ

Published by: ਏਬੀਪੀ ਸਾਂਝਾ

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਸਕਦੇ ਹਨ

Published by: ਏਬੀਪੀ ਸਾਂਝਾ

ਇਲਾਕੇ ਵਿੱਚ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਵੀ ਪ੍ਰਭਾਵਿਤ ਕਰ ਸਕਦੇ ਹਨ।

Published by: ਏਬੀਪੀ ਸਾਂਝਾ