Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਜਗਤ ਵਿੱਚ ਹਲਚਲ ਮੱਚੀ ਹੋਈ ਹੈ, ਦੱਸ ਦੇਈਏ ਕਿ ਸਿਆਸਤਦਾਨਾ ਵਿਚਾਲੇ ਜੋੜ-ਤੋੜ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

Published by: ABP Sanjha

ਇਸ ਵਿਚਾਲੇ ਅਕਾਲੀ ਦਲ ਨੂੰ ਹੁਣ ਤੱਕ ਦਾ ਸਭ ਤੋਂ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਆਮ ਆਦਮੀ ਪਾਰਟੀ ਨੂੰ ਹਲਕਾ ਬਾਬਾ ਬਕਾਲਾ ਵਿੱਚ ਹੋਰ ਮਜ਼ਬੂਤੀ ਮਿਲੀ ਹੈ।

Published by: ABP Sanjha

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ ਹਲਕਾ ਬਾਬਾ ਬਕਾਲਾ ਤੋਂ ਤਿੰਨ ਵਾਰ ਅਕਾਲੀ ਦਲ ਦੇ ਵਿਧਾਇਕ ਰਹੇ ਸੀਨੀਅਰ ਆਗੂ ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਮੇਤ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋ ਗਏ।

Published by: ABP Sanjha

ਜਾਣਕਾਰੀ ਲਈ ਦੱਸ ਦੇਈਏ ਕਿ ਤਿੰਨ ਵਾਰ ਅਕਾਲੀ ਦਲ ਦੇ ਵਿਧਾਇਕ ਰਹੇ ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਤਿੰਦਰਜੀਤ ਸਿੰਘ ਛੱਜਲਵੱਡੀ ਸਮੇਤ ‘ਆਪ’ ਵਿੱਚ ਸ਼ਾਮਲ ਹੋਏ ਹਨ।

Published by: ABP Sanjha

ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ 'ਆਪ' ਵਿੱਚ ਸ਼ਾਮਲ ਕਰਵਾਇਆ। ਸਤਿੰਦਰਜੀਤ ਸਿੰਘ ਛੱਜਲਵੱਡੀ ਅਕਾਲੀ ਦਲ ਪੁਨਰ ਸੁਰਜੀਤ ਦੇ ਮੌਜੂਦਾ ਹਲਕਾ ਇੰਚਾਰਜ ਸਨ।

Published by: ABP Sanjha

ਸਤਿੰਦਰਜੀਤ ਸਿੰਘ ਛੱਜਲਵੱਡੀ 2022 ਵਿੱਚ ਹਲਕਾ ਜੰਡਿਆਲਾ ਗੁਰੂ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਹਨ। ਛੱਜਲਵੱਡੀ ਪਰਿਵਾਰ ਲੰਬੇ ਸਮੇਂ ਤੋਂ ਹਲਕਾ ਬਾਬਾ ਬਕਾਲਾ ਵਿੱਚ ਲਗਾਤਾਰ ਲੋਕਾਂ ਨਾਲ ਜੁੜਿਆ ਹੋਇਆ ਹੈ।

Published by: ABP Sanjha