Kapurthala News: ਦੇਸ਼ ਭਰ ਵਿੱਚ 26 ਫਰਵਰੀ ਨੂੰ ਮਹਾਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸ਼ੋਭਾ ਯਾਤਰਾ ਵੀ ਕੱਢੀ ਜਾ ਰਹੀ ਹੈ।



ਇਸ ਕਾਰਨ 25 ਫਰਵਰੀ ਨੂੰ ਕਪੂਰਥਲਾ ਵਿੱਚ ਸ਼ੋਭਾ ਯਾਤਰਾ ਕੱਢੀ ਜਾ ਰਿਹਾ ਹੈ, ਜਿਸ ਕਾਰਨ ਸ਼ੋਭਾ ਯਾਤਰਾ ਦੇ ਰਸਤੇ 'ਤੇ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।



ਮਹਾਂਸ਼ਿਵਰਾਤਰੀ ਦੀ ਧਾਰਮਿਕ ਮਹੱਤਤਾ ਨੂੰ ਸਮਝਦੇ ਹੋਏ, ਆਈਏਐਸ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਨੇ ਭਾਰਤੀ ਨਾਗਰਿਕ ਸੁਰੱਖਿਆ ਐਕਟ-2023 ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ,



ਕਪੂਰਥਲਾ ਜ਼ਿਲ੍ਹੇ ਦੇ ਸਬ ਡਿਵੀਜ਼ਨ ਫਗਵਾੜਾ/ਸੁਲਤਾਨਪੁਰਲੋਧੀ ਵਿੱਚ 24 ਫਰਵਰੀ ਨੂੰ ਅਤੇ ਸਬ ਡਿਵੀਜ਼ਨ ਕਪੂਰਥਲਾ ਦੀਆਂ ਸੀਮਾਵਾਂ ਦੇ ਅੰਦਰ 25 ਫਰਵਰੀ ਨੂੰ ਸ਼ੋਭਾ ਯਾਤਰਾ ਦੌਰਾਨ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਕਰਨ ਦੇ ਹੁਕਮ ਦਿੱਤੇ ਹਨ।



ਉਨ੍ਹਾਂ ਨੇ ਕਿਹਾ ਕਿ ਇਸ ਹੁਕਮ ਦਾ ਪ੍ਰਚਾਰ- ਪ੍ਰਸਾਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਕਪੂਰਥਲਾ ਵੱਲੋਂ ਪ੍ਰਿੰਟ/ਇਲੈਕਟ੍ਰਾਨਿਕ ਮੀਡੀਆ ਰਾਹੀਂ ਕੀਤਾ ਜਾਣਾ ਚਾਹੀਦਾ ਹੈ।



ਇਸ ਤੋਂ ਇਲਾਵਾ, ਇਸ ਹੁਕਮ ਦੀਆਂ ਕਾਪੀਆਂ ਆਮ ਲੋਕਾਂ ਦੀ ਜਾਣਕਾਰੀ ਲਈ ਸਬ-ਡਵੀਜ਼ਨਾਂ ਦੇ ਵੱਖ-ਵੱਖ ਦਫ਼ਤਰਾਂ...



ਜਿਵੇਂ ਕਿ ਸਬ-ਡਵੀਜ਼ਨਲ ਮੈਜਿਸਟਰੇਟ/ਤਹਿਸੀਲ/ਨਗਰ ਨਿਗਮ/ਬੀਡੀਪੀਓ ਅਤੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ 'ਤੇ ਨੋਟਿਸ ਬੋਰਡਾਂ 'ਤੇ ਚਿਪਕਾਈਆਂ ਜਾਣਗੀਆਂ।