ਸੁਖਬੀਰ ਬਾਦਲ ਧੜੇ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਨਵੀਂ ਮੈਂਬਰਸ਼ਿਪ ਚਲਾਉਣ ਤੇ ਨਵੀਂ ਲੀਡਰਸ਼ਿਪ ਚੁਣਨ ਲਈ ਬਣਾਈ ਗਈ ਸੱਤ ਮੈਂਬਰੀ ਕਮੇਟੀ ਬਾਦਲ ਧੜੇ ਤੋਂ ਸਹਿਯੋਗ ਨਾ ਮਿਲਣ ਤੋਂ ਖਫਾ ਹੈ।

ਇਸ ਲਈ ਹੁਣ ਇਹ ਮਾਮਲਾ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਕੋਲ ਪਹੁੰਚੇਗਾ।



ਇਸ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਖਤ ਹੁਕਮ ਜਾਰੀ ਹੋ ਸਕਦੇ ਹਨ। ਇਸ ਦੇ ਨਾਲ ਬਾਦਲ ਧੜੇ ਨੂੰ ਵੱਡਾ ਝਟਕਾ ਲੱਗ ਸਕਦਾ ਹੈ।

ਦਰਅਸਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬਣਾਈ ਗਈ 7 ਮੈਂਬਰੀ ਕਮੇਟੀ ਦੀ ਮੀਟਿੰਗ ਅੱਜ ਪਟਿਆਲਾ ਵਿਖੇ ਦੁਬਾਰਾ ਹੋਈ।



ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਹੁਣ ਕਮੇਟੀ ਦੇ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖ ਕੇ ਸਥਿਤੀ ਬਾਰੇ ਜਾਣਕਾਰੀ ਦੇਣਗੇ।



ਅਗਲੀ ਕਾਰਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਾਪਤ ਹੁਕਮਾਂ ਅਨੁਸਾਰ ਕੀਤੀ ਜਾਵੇਗੀ।

ਅਗਲੀ ਕਾਰਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਾਪਤ ਹੁਕਮਾਂ ਅਨੁਸਾਰ ਕੀਤੀ ਜਾਵੇਗੀ।

ਇਸ ਮੀਟਿੰਗ ਤੋਂ ਪਹਿਲਾਂ ਕਿਰਪਾਲ ਸਿੰਘ ਬਡੂੰਗਰ ਨੇ ਕਮੇਟੀ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਹੈ।



ਕੱਲ੍ਹ ਹੀ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਤੀਫਾ ਦੇ ਦਿੱਤਾ ਹੈ।



ਇਹ ਦੋਵੇਂ ਮੈਂਬਰ ਅੱਜ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ ਤੇ ਬਾਕੀ ਪੰਜ ਮੈਂਬਰਾਂ ਨੇ ਮੀਟਿੰਗ ਕਰਨ ਦਾ ਫੈਸਲਾ ਕੀਤਾ।

ਹੁਣ ਸਾਰੇ ਮੈਂਬਰਾਂ ਨੇ ਫੈਸਲਾ ਕੀਤਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇੱਕ ਮੰਗ ਪੱਤਰ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਹ ਕਮੇਟੀ ਪੂਰੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ।