Rupnagar News: ਪੰਜਾਬ ਦੇ ਮੈਰਿਜ ਪੈਲੇਸਾਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ।

Published by: ABP Sanjha

ਦੱਸ ਦੇਈਏ ਕਿ ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ, ਵਰਜੀਤ ਵਾਲੀਆ, ਆਈ.ਏ.ਐਸ. ਨੇ ਭਾਰਤੀ ਸਿਵਲ ਸੁਰੱਖਿਆ ਐਕਟ, 2023 (ਧਾਰਾ 163) ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ...

Published by: ABP Sanjha

ਰੂਪਨਗਰ ਜ਼ਿਲ੍ਹੇ ਦੀਆਂ ਸੀਮਾਵਾਂ ਦੇ ਅੰਦਰ ਸਾਰੇ ਮੈਰਿਜ ਪੈਲੇਸਾਂ, ਹੋਟਲਾਂ ਅਤੇ ਪੈਟਰੋਲ ਪੰਪਾਂ 'ਤੇ ਸੀਸੀਟੀਵੀ ਕੈਮਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

Published by: ABP Sanjha

ਉਨ੍ਹਾਂ ਕਿਹਾ ਕਿ 9ਵੇਂ ਗੁਰੂ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਵਿੱਚ ਭਾਰਤ ਅਤੇ ਵਿਦੇਸ਼ਾਂ ਤੋਂ ਲੱਖਾਂ ਸ਼ਰਧਾਲੂ ਸ਼ਾਮਲ ਹੋਣਗੇ।

Published by: ABP Sanjha

ਇਸ ਸਬੰਧ ਵਿੱਚ, ਪ੍ਰਸ਼ਾਸਨ ਦੇ ਧਿਆਨ ਵਿੱਚ ਆਇਆ ਹੈ ਕਿ ਜ਼ਿਲ੍ਹੇ ਦੇ ਬਹੁਤ ਸਾਰੇ ਮੈਰਿਜ ਪੈਲੇਸਾਂ ਅਤੇ ਪੈਟਰੋਲ ਪੰਪਾਂ 'ਤੇ ਸੀਸੀਟੀਵੀ ਕੈਮਰੇ ਨਹੀਂ ਹਨ, ਜਿਸ ਕਾਰਨ ਕਈ ਵਾਰ ਅਣਚਾਹੇ ਘਟਨਾਵਾਂ ਵਾਪਰਦੀਆਂ ਹਨ।

Published by: ABP Sanjha

ਇਹ ਹੁਕਮ 15 ਨਵੰਬਰ ਤੋਂ 30 ਨਵੰਬਰ ਤੱਕ ਲਾਗੂ ਰਹੇਗਾ, ਅਤੇ ਜ਼ਿਲ੍ਹੇ ਦੇ ਸਾਰੇ ਸਬੰਧਤ ਅਦਾਰਿਆਂ ਨੂੰ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

Published by: ABP Sanjha