ਪੰਜਾਬ 'ਚ ਪੰਚਾਇਤੀ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਸੂਬੇ ਵਿੱਚ 15 ਅਕਤੂਬਰ ਵੋਟਾਂ ਪੈਣਗੀਆਂ। ਦੱਸ ਦਈਏ ਕਿ ਸਵੇਰੇ 8 ਵਜੇ ਤੋਂ 4 ਵਜੇ ਤੱਕ ਵੋਟਿੰਗ ਹੋਵੇਗੀ। ਇਨ੍ਹਾਂ ਚੋਣਾਂ ਦੇ ਐਲਾਨ ਨਾਲ ਹੀ ਪਿੰਡਾਂ ਵਿਚ ਚੋਣ ਜਾਬਤਾ ਲਾਗੂ ਹੋ ਗਿਆ ਹੈ। ਚੋਣ ਕਮਿਸ਼ਨ ਵੱਲੋਂ ਆਦਰਸ਼ ਚੋਣ ਜਾਬਤੇ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ 27 ਸਤੰਬਰ ਤੋਂ ਨਾਮਜ਼ਦਗੀਆਂ ਭਰਨੀਆਂ ਸ਼ੁਰੂ ਹੋ ਜਾਣਗੀਆਂ। ਉਮੀਦਵਾਰ 4 ਅਕਤੂਬਰ ਤੱਕ ਨਾਮਜ਼ਦਗੀਆਂ ਭਰ ਸਕਣਗੇ। ਸਟੇਟ ਇਲੈਕਸ਼ਨ ਕਮਿਸ਼ਨਰ ਨੇ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸੂਬੇ ਵਿੱਚ ਪੰਚਾਇਤੀ ਚੋਣਾਂ ਲਈ ਕੁੱਲ 19110 ਪੋਲਿੰਗ ਬੂਥ ਬਣਾਏ ਜਾਣਗੇ। ਸੂਬੇ ਵਿੱਚ ਕੁੱਲ 13397932 ਵੋਟਰ ਹਨ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਬੈਲਟ ਬਾਕਸ ਰਾਹੀਂ ਹੀ ਵੋਟਿੰਗ ਹੋਵੇਗੀ। ਵੋਟਰ ਇਸ ਵਾਰ Nota ਦਾ ਵੀ ਇਸਤੇਮਾਲ ਕਰ ਸਕਣਗੇ। ਇਸ ਤੋਂ ਇਲਾਵਾ ਸਰਪੰਚ ਲਈ 40 ਹਜ਼ਾਰ ਰੁਪਏ ਤੇ ਪੰਚ ਲਈ 30 ਹਜ਼ਾਰ ਰੁਪਏ ਦਾ ਖਰਚਾ ਤੈਅ ਕੀਤਾ ਗਿਆ ਹੈ।