Punjab News: ਪੰਜਾਬ ਦੇ ਸਿਆਸੀ ਜਗਤ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਕਈ ਸੀਨੀਅਰ ਆਗੂਆਂ ਵੱਲੋਂ ਕਈ ਨਵੀਆਂ ਪਾਰਟੀਆਂ ਜੁਆਇੰਨ ਕੀਤੀਆਂ ਜਾ ਰਹੀਆਂ ਹਨ।

Published by: ABP Sanjha

ਇਸ ਦੌਰਾਨ ਪੰਜਾਬ ਦੇ ਕਈ ਨੇਤਾਵਾਂ ਨੇ ਨਵੀਆਂ ਪਾਰਟੀਆਂ ਜੁਆਇੰਨ ਕੀਤੀਆਂ ਹਨ। ਇਸ ਵਿਚਾਲੇ ਹੁਣ ਇੱਕ ਹੋਰ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਲੱਗਾ ਹੈ।

Published by: ABP Sanjha

ਪਾਰਟੀ ਦੇ ਸਰਗਰਮ ਅਤੇ ਸੀਨੀਅਰ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਆਪਣੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਉਨ੍ਹਾਂ ਨੇ ਭਰੇ ਮਨ ਨਾਲ ਲਿਆ ਹੈ।

Published by: ABP Sanjha

ਬਰਜਿੰਦਰ ਸਿੰਘ ਬਰਾੜ ਨੇ ਆਪਣੇ ਅਸਤੀਫੇ ਨਾਲ ਕਈ ਗੰਭੀਰ ਦੋਸ਼ ਵੀ ਲਗਾਏ ਹਨ। ਉਨ੍ਹਾਂ ਕਿਹਾ ਕਿ ਕੁਝ ਲੋਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਮ ਦਾ ਸਹਾਰਾ ਲੈ ਕੇ ਪੰਥ ਅਤੇ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ।

Published by: ABP Sanjha

ਉਨ੍ਹਾਂ ਮੁਤਾਬਕ ਇੱਕ ਵੱਡੀ ਸਾਜ਼ਿਸ਼ ਦੇ ਤਹਿਤ ਇਸ ਨਵੇਂ ਦਲ ਦੀ ਰਚਨਾ ਕੀਤੀ ਗਈ ਸੀ, ਜਿਸਦਾ ਮਕਸਦ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਸੀ। ਉਨ੍ਹਾਂ ਵੱਡੇ ਦੋਸ਼ ਲਗਾਉਂਦਿਆਂ ਦਾਅਵਾ ਕੀਤਾ ਕਿ...

Published by: ABP Sanjha

ਇਸ ਸਾਜ਼ਿਸ਼ ਵਿਚ ਕੇਂਦਰੀ ਏਜੰਸੀਆਂ ਅਤੇ ਪੰਜਾਬ ਦੀ ਮੌਜੂਦਾ ਸਰਕਾਰ ਦੀ ਵੀ ਭੂਮਿਕਾ ਰਹੀ ਹੈ, ਜਿਨ੍ਹਾਂ ਨੇ ਪੰਥਕ ਰਾਜਨੀਤੀ ਨੂੰ ਨੁਕਸਾਨ ਪਹੁੰਚਾਉਣ ਲਈ ਹਰ ਤਰ੍ਹਾਂ ਦੇ ਹਥਕੰਡੇ ਅਪਣਾਏ।

Published by: ABP Sanjha

ਬਰਾੜ ਨੇ ਖਾਸ ਤੌਰ ‘ਤੇ ਮਨਪ੍ਰੀਤ ਸਿੰਘ ਇਆਲੀ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਨੇ ਉਨ੍ਹਾਂ ਨੂੰ ਇਸ ਦਲ ਵਿਚ ਲਿਆਉਣ ਵਿਚ ਭੂਮਿਕਾ ਨਿਭਾਈ ਪਰ ਪੰਥ ਅਤੇ ਪੰਜਾਬ ਦੇ ਮੁੱਦਿਆਂ ‘ਤੇ ਉਹ ਅਕਸਰ ਚੁੱਪ ਰਹਿੰਦੇ ਹਨ।

Published by: ABP Sanjha

ਉਨ੍ਹਾਂ ਇਹ ਵੀ ਕਿਹਾ ਕਿ ਇਆਲੀ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੇ ਖ਼ਿਲਾਫ਼ ਹੀ ਬੋਲਦੇ ਹਨ, ਜਦਕਿ ਸਰਕਾਰਾਂ ਦੇ ਖ਼ਿਲਾਫ਼ ਕੁਝ ਨਹੀਂ ਕਹਿੰਦੇ। ਉਨ੍ਹਾਂ ਮੁਤਾਬਕ, ਇਸਦੇ ਪਿੱਛੇ ਉਨ੍ਹਾਂ ਦੇ ਨਿੱਜੀ ਅਤੇ ਵਪਾਰਕ ਹਿੱਤ ਹੋ ਸਕਦੇ ਹਨ।

Published by: ABP Sanjha

ਇਸ ਤੋਂ ਇਲਾਵਾ ਉਨ੍ਹਾਂ ਗਿਆਨੀ ਹਰਪ੍ਰੀਤ ਸਿੰਘ 'ਤੇ ਵੀ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਹ ਕੇਂਦਰੀ ਏਜੰਸੀਆਂ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੇ ਹਨ।

Published by: ABP Sanjha

ਅੰਤ ਵਿਚ ਬਰਾੜ ਨੇ ਕਿਹਾ ਕਿ ਉਹ ਕਾਫ਼ੀ ਸਮੇਂ ਤੋਂ ਇਹ ਸਭ ਕੁਝ ਦੇਖ ਰਹੇ ਸਨ ਪਰ ਹੁਣ ਉਨ੍ਹਾਂ ਦੀ ਜ਼ਮੀਰ ਉਨ੍ਹਾਂ ਨੂੰ ਚੁੱਪ ਰਹਿਣ ਦੀ ਇਜਾਜ਼ਤ ਨਹੀਂ ਦਿੰਦੀ।

Published by: ABP Sanjha