Punjab News: ਪੰਜਾਬ ਸਿਆਸਤ ਤੋਂ ਲਗਾਤਾਰ ਵੱਡੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ, ਜਿਸ ਨੇ ਰਾਜਨੀਤਿਕ ਗਲਿਆਰਿਆਂ ਵਿੱਚ ਉਥਲ-ਪੁਥਲ ਮਚਾ ਰੱਖੀ ਹੈ।

Published by: ABP Sanjha

ਜਾਣਕਾਰੀ ਲਈ ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਨੇ ਨਾਮੀ ਆਗੂ ਇਕਬਾਲ ਸਿੰਘ ਝੂੰਦਾਂ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ ਗਿਆ ਹੈ।

Published by: ABP Sanjha

ਦਰਅਸਲ, ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਨੇ ਇੱਕ ਲਿਖਤੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਹੈ ਕਿ...

Published by: ABP Sanjha

ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਤਹਿਤ ਅਨੁਸ਼ਾਸਨੀ ਕਮੇਟੀ ਦੀ ਸਿਫ਼ਾਰਸ਼ 'ਤੇ ਇਕਬਾਲ ਸਿੰਘ ਝੂੰਦਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਛੇ ਸਾਲਾਂ ਲਈ ਖ਼ਾਰਜ ਕਰ ਦਿੱਤਾ ਗਿਆ ਹੈ।

Published by: ABP Sanjha

ਵਡਾਲਾ ਨੇ ਦੱਸਿਆ ਕਿ ਝੂੰਦਾਂ ਵੱਲੋਂ ਪਾਰਟੀ ਅਨੁਸ਼ਾਸਨ ਦੇ ਖ਼ਿਲਾਫ਼ ਜਾ ਕੇ ਪਹਿਲਾਂ ਵੀ ਆਪਣੇ ਤੌਰ 'ਤੇ ਮੀਟਿੰਗਾਂ ਕੀਤੀਆਂ ਗਈਆਂ ਸਨ ਅਤੇ ਵਰਕਰਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ।

Published by: ABP Sanjha

ਹਾਲ ਹੀ ਵਿੱਚ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਦੂਜੀਆਂ ਪਾਰਟੀਆਂ ਨਾਲ ਮਿਲ ਕੇ ਚੱਲਣ ਦਾ ਐਲਾਨ ਕੀਤਾ ਹੈ, ਜਦਕਿ ਪੰਥਕ ਏਕਤਾ ਲਈ ਪਾਰਟੀ ਵੱਲੋਂ ਪਹਿਲਾਂ ਹੀ ਇੱਕ ਤਾਲਮੇਲ ਕਮੇਟੀ ਬਣਾਈ ਗਈ ਹੈ।

Published by: ABP Sanjha

ਪਾਰਟੀ ਅਨੁਸਾਰ ਝੂੰਦਾਂ ਦਾ ਇਹ ਆਪਹੁਦਰਾਪਣ ਪੰਥਕ ਏਕਤਾ ਅਤੇ ਪਾਰਟੀ ਅਨੁਸ਼ਾਸਨ ਨੂੰ ਨੁਕਸਾਨ ਪਹੁੰਚਾ ਰਿਹਾ ਹੈ।

Published by: ABP Sanjha

ਇਸ ਮਾਮਲੇ ਦਾ ਨੋਟਿਸ ਲੈਂਦਿਆਂ ਅਨੁਸ਼ਾਸਨੀ ਕਮੇਟੀ ਨੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਮੀਟਿੰਗ ਕਰਕੇ ਸਖ਼ਤ ਕਾਰਵਾਈ ਦੀ ਸਿਫ਼ਾਰਸ਼ ਕੀਤੀ ਸੀ, ਜਿਸ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।

Published by: ABP Sanjha