Punjab News: ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਸਿਆਸੀ ਪਾਰਟੀਆਂ ਵਿਚਾਲੇ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਰਾਜਨੀਤਿਕ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦੇ ਐਲਾਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਿਆ ਹੈ।

Published by: ABP Sanjha

ਦਰਅਸਲ, ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।

Published by: ABP Sanjha

ਉਨ੍ਹਾਂ ਨੇ ਚੱਬੇਵਾਲ ਹਲਕੇ ਤੋਂ ਇਸ਼ਾਂਕ ਚੱਬੇਵਾਲ ਨੂੰ 2027 ਦੀਆਂ ਚੋਣਾਂ ਲਈ ਆਪ ਦਾ ਉਮੀਦਵਾਰ ਐਲਾਨਿਆ ਤੇ ਲੋਕਾਂ ਨੂੰ ਇਸ਼ਾਂਕ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ। ਇਹ ਐਲਾਨ ਮੁੱਖ ਮੰਤਰੀ ਨੇ ਚੱਬੇਵਾਲ ਹਲਕੇ ਵਿਚ ਲੋਕ ਮਿਲਣੀ ਦੌਰਾਨ ਕੀਤਾ।

Published by: ABP Sanjha

ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ “ਲੋਕ ਮਿਲਣੀ ਪ੍ਰੋਗਰਾਮ ਤਹਿਤ ਹੁਸ਼ਿਆਰਪੁਰ ਦੇ ਚੱਬੇਵਾਲ ਹਲਕੇ ਦੇ ਪਿੰਡ ਬੇਹਾਲਾ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਵਸਨੀਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣੀਆਂ।

Published by: ABP Sanjha

ਰਿਪੋਰਟਾਂ ਮੁਤਾਬਕ ਪੰਜਾਬ ਵਿਧਾਨ ਸਭਾ ਚੋਣਾਂ ਫਰਵਰੀ 2027 ਵਿੱਚ ਤੈਅ ਸਮੇਂ ਅਨੁਸਾਰ ਹੋਣਗੀਆਂ। ਇੱਕ ਨਿਊਜ ਚੈਨਲ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਜਨਗਣਨਾ ਦਾ ਦੂਜਾ ਪੜਾਅ, ਜੋ ਕਿ ਫਰਵਰੀ ਵਿੱਚ ਵੀ ਤੈਅ ਹੈ,

Published by: ABP Sanjha

...ਨੂੰ ਅੱਗੇ ਵਧਾਇਆ ਜਾ ਸਕਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਓਵਰਲੈਪ ਨਾ ਹੋਵੇ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪੰਜਾਬ, ਉੱਤਰ ਪ੍ਰਦੇਸ਼, ਉਤਰਾਖੰਡ, ਗੋਆੜ ਅਤੇ ਮਨੀਪੁਰ ਦੀਆਂ ਚੋਣਾਂ...

Published by: ABP Sanjha

ਫਰਵਰੀ ਅਤੇ ਮਾਰਚ 2027 ਵਿੱਚ ਤੈਅ ਸਮੇਂ ਅਨੁਸਾਰ ਹੋਣਗੀਆਂ ਅਤੇ ਇਨ੍ਹਾਂ ਚੋਣਾਂ ਨੂੰ ਅੱਗੇ ਵਧਾਉਣ ਦਾ ਕੋਈ ਪ੍ਰਸਤਾਵ ਨਹੀਂ ਹੈ।

Published by: ABP Sanjha