ਪੰਜਾਬ ਵਿੱਚ ਅੱਜ ਵੀਰਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਕੱਲ੍ਹ ਚੰਡੀਗੜ੍ਹ ਵਿੱਚ ਕਰੀਬ 31 ਮਿਲੀਮੀਟਰ ਮੀਂਹ ਪਿਆ।

ਚੰਡੀਗੜ੍ਹ ਦੇ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਵੀ ਹਲਕੀ ਬਾਰਿਸ਼ ਹੋਈ। ਜਿਸ ਕਰਕੇ ਸਥਾਨਕ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ ਅਤੇ ਤਾਪਮਾਨ ਵਿੱਚ ਔਸਤਨ 0.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਪੰਜਾਬ ਦੇ ਕਈ ਸ਼ਹਿਰਾਂ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ।

ਤਾਪਮਾਨ 40 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਫਰੀਦਕੋਟ ਵਿੱਚ 39.5 ਡਿਗਰੀ, ਬਠਿੰਡਾ ਵਿੱਚ 37.9 ਡਿਗਰੀ

ਲੁਧਿਆਣਾ ਵਿੱਚ 36.3 ਡਿਗਰੀ ਅਤੇ ਅੰਮ੍ਰਿਤਸਰ ਵਿੱਚ 35.4 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਇਸ ਦੇ ਨਾਲ ਹੀ ਚੰਡੀਗੜ੍ਹ 'ਚ ਮੀਂਹ ਤੋਂ ਬਾਅਦ ਤਾਪਮਾਨ 'ਚ 1.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਪਰ ਫਿਰ ਵੀ ਤਾਪਮਾਨ 36.2 ਡਿਗਰੀ ਰਿਹਾ, ਜੋ ਕਿ ਆਮ ਨਾਲੋਂ 4.3 ਡਿਗਰੀ ਵੱਧ ਹੈ।

ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ 'ਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਜਦਕਿ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।

ਮੌਨਸੂਨ ਟ੍ਰਫ ਦੀ ਆਮ ਸਥਿਤੀ ਤੋਂ ਦੱਖਣ ਵੱਲ ਜਾਣ ਅਤੇ ਨਮੀ ਵਾਲੀਆਂ ਹਵਾਵਾਂ ਵਿੱਚ ਕਮੀ ਕਾਰਨ ਮਾਨਸੂਨ ਦੀ ਗਤੀਵਿਧੀ ਵਿੱਚ ਕਮੀ ਦੇ ਕਾਰਨ 28 ਸਤੰਬਰ ਤੱਕ ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੌਸਮ ਖੁਸ਼ਕ ਰਹੇਗਾ।

ਹਾਲਾਂਕਿ, ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਜ਼ਿਲ੍ਹਿਆਂ ਸਮੇਤ ਚੰਡੀਗੜ੍ਹ ਵਿੱਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।