ਅੱਜ (ਬੁੱਧਵਾਰ) ਨੂੰ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ।

Published by: ਏਬੀਪੀ ਸਾਂਝਾ

ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਫ਼ਾਜ਼ਿਲਕਾ, ਮੋਗਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਹਿਮਾਚਲ ਦੀ ਸਰਹੱਦ ਨਾਲ ਲੱਗਦੇ ਹਨ।

Published by: ਏਬੀਪੀ ਸਾਂਝਾ

ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਤੂਫ਼ਾਨ ਅਤੇ ਬਿਜਲੀ ਡਿੱਗਣ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ।

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

Published by: ਏਬੀਪੀ ਸਾਂਝਾ

ਨਾਲ ਹੀ ਇਹ ਆਮ ਦੇ ਬਰਾਬਰ ਰਹਿੰਦਾ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 35.5 ਡਿਗਰੀ ਦਰਜ ਕੀਤਾ ਗਿਆ।

Published by: ਏਬੀਪੀ ਸਾਂਝਾ

24 ਘੰਟਿਆਂ ਦੌਰਾਨ ਕਿਸੇ ਵੀ ਥਾਂ 'ਤੇ ਮੀਂਹ ਦਰਜ ਨਹੀਂ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ ਮੌਸਮ ਸਾਫ਼ ਰਹੇਗਾ।

Published by: ਏਬੀਪੀ ਸਾਂਝਾ

ਮੌਸਮ ਵਿਭਾਗ ਅਨੁਸਾਰ ਇਸ ਮਹੀਨੇ ਦੀ 10 ਤਰੀਕ ਤੱਕ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

Published by: ਏਬੀਪੀ ਸਾਂਝਾ

ਇਸ ਤੋਂ ਬਾਅਦ ਮੌਸਮ ਬਦਲ ਜਾਵੇਗਾ। ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵੀ ਆਮ ਦੇ ਬਰਾਬਰ ਹੋ ਜਾਵੇਗਾ।

Published by: ਏਬੀਪੀ ਸਾਂਝਾ

ਜੇਕਰ 11 ਤੋਂ 17 ਅਕਤੂਬਰ ਦੀ ਗੱਲ ਕਰੀਏ ਤਾਂ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।

Published by: ਏਬੀਪੀ ਸਾਂਝਾ

ਨਾਲ ਹੀ ਤਾਪਮਾਨ ਵੀ ਨਾਰਮਲ ਰਹਿਣ ਦੀ ਸੰਭਾਵਨਾ ਹੈ। ਅਜਿਹੇ 'ਚ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੇਗੀ।

Published by: ਏਬੀਪੀ ਸਾਂਝਾ