ਪੰਜਾਬ ਅਤੇ ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ।

Published by: ਏਬੀਪੀ ਸਾਂਝਾ

ਐਤਵਾਰ ਨੂੰ ਪੰਜਾਬ ਦੇ ਤਾਪਮਾਨ 'ਚ 1 ਡਿਗਰੀ ਅਤੇ ਚੰਡੀਗੜ੍ਹ 'ਚ ਤਾਪਮਾਨ 2.2 ਡਿਗਰੀ ਗਿਰਾਵਟ ਆਈ ਹੈ।

Published by: ਏਬੀਪੀ ਸਾਂਝਾ

ਰਾਜਧਾਨੀ ਸਮੇਤ ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 2 ਡਿਗਰੀ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 36.9 ਡਿਗਰੀ ਦਰਜ ਕੀਤਾ ਗਿਆ।

Published by: ਏਬੀਪੀ ਸਾਂਝਾ

ਮੌਸਮ ਵਿਭਾਗ ਮੁਤਾਬਕ ਫਿਲਹਾਲ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।

Published by: ਏਬੀਪੀ ਸਾਂਝਾ

ਅਜਿਹੀ ਸਥਿਤੀ ਵਿੱਚ ਨਾ ਤਾਂ ਖੁਸ਼ਕ ਵਾਤਾਵਰਨ ਤੋਂ ਰਾਹਤ ਮਿਲੇਗੀ ਅਤੇ ਨਾ ਹੀ ਵਧਦੇ ਪ੍ਰਦੂਸ਼ਣ ਤੋਂ।

Published by: ਏਬੀਪੀ ਸਾਂਝਾ

ਇਸ ਦੌਰਾਨ ਪੰਜਾਬ ਵਿੱਚ ਐਤਵਾਰ ਨੂੰ ਪਰਾਲੀ ਸਾੜਨ ਦੇ 108 ਨਵੇਂ ਮਾਮਲੇ ਸਾਹਮਣੇ ਆਏ ਹਨ। ਤਰਨਤਾਰਨ ਵਿੱਚ ਪਰਾਲੀ ਸਾੜਨ ਦੀਆਂ 24 ਘਟਨਾਵਾਂ ਸਾਹਮਣੇ ਆਈਆਂ ਹਨ।

Published by: ਏਬੀਪੀ ਸਾਂਝਾ

ਇਸ ਤੋਂ ਬਾਅਦ ਫ਼ਿਰੋਜ਼ਪੁਰ ਵਿੱਚ 19, ਪਟਿਆਲਾ ਵਿੱਚ 11, ਅੰਮ੍ਰਿਤਸਰ ਅਤੇ ਸੰਗਰੂਰ ਵਿੱਚ 10-10 ਮਾਮਲੇ ਸਾਹਮਣੇ ਆਏ ਹਨ।

Published by: ਏਬੀਪੀ ਸਾਂਝਾ

ਕੁੱਲ ਮਿਲਾ ਕੇ ਇਸ ਸਾਲ ਹੁਣ ਤੱਕ ਸੂਬੇ ਵਿੱਚ ਖੇਤਾਂ ਨੂੰ ਅੱਗ ਲੱਗਣ ਦੀਆਂ 1,857 ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਜੋ ਕਿ ਪਿਛਲੇ ਸਾਲ ਦੇ 3,293 ਦੀ ਗਿਣਤੀ ਨਾਲੋਂ ਬਹੁਤ ਘੱਟ ਹੈ।

Published by: ਏਬੀਪੀ ਸਾਂਝਾ

ਅੰਮ੍ਰਿਤਸਰ ਵਿੱਚ ਅਜੇ ਵੀ 472 ਕੇਸ ਹਨ, ਜੋ ਕਿ ਸੂਬੇ ਵਿੱਚ ਸਭ ਤੋਂ ਵੱਧ ਹਨ।

Published by: ਏਬੀਪੀ ਸਾਂਝਾ

ਇਸ ਤੋਂ ਬਾਅਦ ਤਰਨਤਾਰਨ ਵਿੱਚ 362, ਪਟਿਆਲਾ ਵਿੱਚ 236, ਸੰਗਰੂਰ ਵਿੱਚ 164 ਅਤੇ ਫ਼ਿਰੋਜ਼ਪੁਰ ਵਿੱਚ 177 ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਹਨ।

Published by: ਏਬੀਪੀ ਸਾਂਝਾ