ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਸ਼ੁੱਕਰਵਾਰ ਤੋਂ ਮੌਸਮ 'ਚ ਬਦਲਾਅ ਹੋਵੇਗਾ। ਇਸ ਦੌਰਾਨ ਸੂਬੇ ਦੇ ਕਰੀਬ ਅੱਠ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ।

Published by: ਏਬੀਪੀ ਸਾਂਝਾ

ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ

Published by: ਏਬੀਪੀ ਸਾਂਝਾ

ਫਾਜ਼ਿਲਕਾ ਅਤੇ ਮੁਕਤਸਰ ਸ਼ਾਮਲ ਹਨ। ਕਿਸੇ ਵੀ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ ਸ਼ਨੀਵਾਰ ਤੋਂ ਵੈਸਟਰਨ ਡਿਸਟਰਬੈਂਸ ਦੇ ਵੀ ਐਕਟਿਵ ਹੋਣ ਦੀ ਸੰਭਾਵਨਾ ਹੈ।

Published by: ਏਬੀਪੀ ਸਾਂਝਾ

ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਕੱਲ੍ਹ ਦੇ ਮੁਕਾਬਲੇ 0.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

Published by: ਏਬੀਪੀ ਸਾਂਝਾ

ਹਾਲਾਂਕਿ ਸੂਬੇ 'ਚ ਤਾਪਮਾਨ ਆਮ ਨਾਲੋਂ 2.4 ਡਿਗਰੀ ਵੱਧ ਰਿਹਾ ਹੈ।

Published by: ਏਬੀਪੀ ਸਾਂਝਾ

ਬਠਿੰਡਾ ਅਤੇ ਫਰੀਕਾਦੋਟ ਵਿੱਚ ਸਭ ਤੋਂ ਵੱਧ ਤਾਪਮਾਨ 38.1 ਡਿਗਰੀ ਦਰਜ ਕੀਤਾ ਗਿਆ।

Published by: ਏਬੀਪੀ ਸਾਂਝਾ

ਮੌਸਮ ਵਿਭਾਗ ਅਨੁਸਾਰ ਇਸ ਮਹੀਨੇ ਦੀ 10 ਤਰੀਕ ਤੱਕ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

Published by: ਏਬੀਪੀ ਸਾਂਝਾ

ਇਸ ਦੌਰਾਨ ਦੱਖਣ-ਪੱਛਮੀ ਖੇਤਰ ਵਿੱਚ ਆਮ ਨਾਲੋਂ ਵੱਧ ਮੀਂਹ ਪੈ ਸਕਦਾ ਹੈ। ਜਦਕਿ ਬਾਕੀ ਖੇਤਰ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

Published by: ਏਬੀਪੀ ਸਾਂਝਾ

ਇਸੇ ਤਰ੍ਹਾਂ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵੀ ਆਮ ਦੇ ਬਰਾਬਰ ਰਹੇਗਾ। ਇਸੇ ਤਰ੍ਹਾਂ ਜੇਕਰ 11 ਤੋਂ 17 ਅਕਤੂਬਰ ਦੀ ਗੱਲ ਕਰੀਏ ਤਾਂ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।

Published by: ਏਬੀਪੀ ਸਾਂਝਾ