ਪੰਜਾਬ ਦੇ ਦੋ ਜ਼ਿਲ੍ਹਿਆਂ ਰੂਪਨਗਰ ਅਤੇ ਮੁਹਾਲੀ ਅਤੇ ਚੰਡੀਗੜ੍ਹ ਵਿੱਚ ਅੱਜ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Published by: ਏਬੀਪੀ ਸਾਂਝਾ

ਬਾਕੀ ਸਾਰੇ ਜ਼ਿਲ੍ਹੇ ਅੱਜ ਪੂਰੀ ਤਰ੍ਹਾਂ ਸੁੱਕੇ ਰਹਿਣਗੇ। ਮੌਸਮ ਵਿਗਿਆਨ ਕੇਂਦਰ (IMD) ਮੁਤਾਬਕ ਆਉਣ ਵਾਲੇ ਦਿਨਾਂ 'ਚ ਪੰਜਾਬ ਦਾ ਜ਼ਿਆਦਾਤਰ ਹਿੱਸਾ ਖੁਸ਼ਕ ਰਹਿਣ ਵਾਲਾ ਹੈ।

Published by: ਏਬੀਪੀ ਸਾਂਝਾ

ਪਰ ਤਾਪਮਾਨ 'ਚ ਜ਼ਿਆਦਾ ਫਰਕ ਨਹੀਂ ਪਵੇਗਾ। ਉੱਥੇ ਹੀ ਬੀਤੇ ਦਿਨੀਂ ਪੂਰੇ ਸੂਬੇ ਵਿੱਚ ਕੋਈ ਬਾਰਿਸ਼ ਦਰਜ ਨਹੀਂ ਕੀਤੀ ਗਈ।

Published by: ਏਬੀਪੀ ਸਾਂਝਾ

ਤਾਪਮਾਨ 'ਚ ਕੋਈ ਬਦਲਾਅ ਨਹੀਂ ਦੇਖਿਆ ਗਿਆ ਅਤੇ ਤਾਪਮਾਨ ਵੀ ਆਮ ਵਾਂਗ ਰਿਹਾ।



ਜਦੋਂਕਿ ਫਰੀਦਕੋਟ ਵਿੱਚ ਤਾਪਮਾਨ 37.4 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ 'ਚ ਵੀ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਆਇਆ ਅਤੇ ਤਾਪਮਾਨ 34 ਡਿਗਰੀ ਦੇ ਆਸ-ਪਾਸ ਰਿਹਾ।

Published by: ਏਬੀਪੀ ਸਾਂਝਾ

ਇਸ ਮਹੀਨੇ ਦੇ ਅਖੀਰ ਤੱਕ ਪੰਜਾਬ ਅਤੇ ਚੰਡੀਗੜ੍ਹ ਤੋਂ ਮਾਨਸੂਨ ਦੀ ਵਾਪਸੀ ਹੋ ਜਾਵੇਗੀ।

Published by: ਏਬੀਪੀ ਸਾਂਝਾ

ਪੰਜਾਬ ਦੇ ਸਿਰਫ਼ 7 ਜ਼ਿਲ੍ਹੇ ਅਜਿਹੇ ਹਨ ਜਿੱਥੇ ਆਮ ਬਾਰਿਸ਼ ਹੋਈ ਹੈ। ਜਦੋਂ ਕਿ 16 ਜ਼ਿਲ੍ਹਿਆਂ ਵਿੱਚ 58 ਤੋਂ 23 ਫੀਸਦੀ ਤੱਕ ਘੱਟ ਬਾਰਿਸ਼ ਹੋਈ ਹੈ।

Published by: ਏਬੀਪੀ ਸਾਂਝਾ

ਚੰਡੀਗੜ੍ਹ ਵਿੱਚ 1 ਜੂਨ ਤੋਂ 16 ਸਤੰਬਰ ਤੱਕ ਆਮ ਨਾਲੋਂ 20 ਫੀਸਦੀ ਘੱਟ ਮੀਂਹ ਪਿਆ ਹੈ। ਆਮ ਤੌਰ 'ਤੇ ਇੱਥੇ 818.4 ਮਿਲੀਮੀਟਰ ਵਰਖਾ ਹੁੰਦੀ ਹੈ

Published by: ਏਬੀਪੀ ਸਾਂਝਾ

ਜਦੋਂ ਕਿ ਇਸ ਸਾਲ ਇੱਥੇ ਸਿਰਫ਼ 656 ਮਿਲੀਮੀਟਰ ਮੀਂਹ ਹੀ ਪਿਆ ਹੈ। ਜਦੋਂ ਕਿ ਪੰਜਾਬ ਵਿੱਚ ਆਮ ਤੌਰ 'ਤੇ 413.3 ਮਿਲੀਮੀਟਰ ਵਰਖਾ ਹੁੰਦੀ ਹੈ।

Published by: ਏਬੀਪੀ ਸਾਂਝਾ

ਇਸ ਸੀਜ਼ਨ 'ਚ ਇੱਥੇ ਸਿਰਫ 306.8 ਮਿਲੀਮੀਟਰ ਬਾਰਿਸ਼ ਹੋਈ ਹੈ। ਪੰਜਾਬ ਵਿੱਚ ਇਸ ਸੀਜ਼ਨ ਵਿੱਚ ਸਭ ਤੋਂ ਵੱਧ ਮੀਂਹ ਤਰਨਤਾਰਨ ਵਿੱਚ ਪਿਆ, ਜਿੱਥੇ 406.3 ਮਿਲੀਮੀਟਰ ਮੀਂਹ ਪਿਆ।

Published by: ਏਬੀਪੀ ਸਾਂਝਾ